ਅਬੋਹਰ 'ਚ ਵੱਡੀ ਵਾਰਦਾਤ, 2 ਕੁੜੀਆਂ ਨੂੰ ਗੋਲੀ ਮਾਰ ਪਿਤਾ ਨੇ ਕੀਤੀ ਖੁਦਕੁਸ਼ੀ

Sunday, Oct 20, 2019 - 11:11 AM (IST)

ਅਬੋਹਰ 'ਚ ਵੱਡੀ ਵਾਰਦਾਤ, 2 ਕੁੜੀਆਂ ਨੂੰ ਗੋਲੀ ਮਾਰ ਪਿਤਾ ਨੇ ਕੀਤੀ ਖੁਦਕੁਸ਼ੀ

ਅਬੋਹਰ (ਰੰਜੀਵ ਰਹੇਜਾ) - ਅਬੋਹਰ ਨਾਲ ਲੱਗਦੇ ਰਾਜਸਥਾਨ ਦੇ ਪਿੰਡ ਅਲੀਪੁਰਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਵਿਅਕਤੀ ਨੇ ਆਪਣੀਆਂ 2 ਜਵਾਨ ਕੁੜੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਚੜ੍ਹਦੀ ਸਵੇਰੇ 4.00 ਕੁ ਵਜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਦੇ ਦਿਲ ਸਹਿਮ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਥਾਣਾ ਸਾਦੂਲ ਸ਼ਹਿਰ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲੇ ਦੇ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

PunjabKesari

ਮ੍ਰਿਤਕ ਵਿਅਕਤੀ ਦੀ ਪਛਾਣ ਹਨੂਮਾਨ ਵਜੋਂ ਹੋਈ ਹੈ, ਜੋ ਸਾਬਕਾ ਸਰਪੰਚ ਦਾ ਪੁੱਤਰ ਸੀ ਅਤੇ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਵੱਡੀ ਕੁੜੀ ਦਾ ਨਾਂ ਰਮਨਦੀਪ (20) ਅਤੇ ਦੂਜੀ ਦਾ ਅਮਨਦੀਪ (18) ਸੀ, ਜਿਨ੍ਹਾ ਦਾ ਪਿਤਾ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

PunjabKesari


author

rajwinder kaur

Content Editor

Related News