11ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਾਲਤ ਮੌਤ

Thursday, Feb 27, 2020 - 12:26 PM (IST)

11ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਾਲਤ ਮੌਤ

ਅਬੋਹਰ (ਸੁਨੀਲ) - ਬੱਲੂਆਣਾ ਵਿਧਾਨ ਸਭਾ ਦੇ ਅਧੀਨ ਆਉਂਦੇ ਪਿੰਡ ਵਰਿਆਮ ਖੇੜਾ ਵਾਸੀ ਤੇ ਧਰਮਪੁਰਾ ਸਕੂਲ ਦੀ ਵਿਦਿਆਰਥਣ ਦੀ ਬੀਤੇ ਦਿਨ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਧਰਮਪੁਰਾ ਦੇ ਸਕੂਲ ’ਚ 11ਵੀਂ ਕਲਾਸ ’ਚ ਪੜ੍ਹਣ ਵਾਲੀ ਵਿਦਿਆਰਥਣ ਸਕੂਲ ਦੇ ਹੋਸਟਲ ’ਚ ਰਹਿੰਦੀ ਸੀ, ਜੋ ਬੀਤੇ ਦਿਨ ਆਪਣੇ ਪਿਤਾ ਨਾਲ ਘਰ ਗਈ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨ ਉਹ ਸਕੂਲ ’ਚ ਅੰਗਰੇਜ਼ੀ ਦਾ ਪੇਪਰ ਦੇ ਕੇ ਘਰ ਵਾਪਸ ਆਈ ਤਾਂ ਉਸ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਦੂਜੇ ਪਾਸੇ ਕੁੜੀ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਣ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਪ੍ਰਿੰਸੀਪਲ ਮੋਹਨ ਲਾਲ ਕੁਦਾਲ ਨੇ ਦੱਸਿਆ ਕਿ ਉਕਤ ਵਿਦਿਆਰਥਣ ਆਪਣਾ ਪੇਪਰ ਵਧੀਆ ਢੰਗ ਨਾਲ ਦੇ ਕੇ ਸਕੂਲ ਤੋਂ ਚਲੀ ਗਈ ਸੀ। ਇਸ ਤੋਂ ਬਾਅਦ ਘਰ ਜਾ ਕੇ ਉਸ ਨਾਲ ਕੀ ਘਟਨਾ ਹੋਈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ । ਥਾਣਾ ਖੂਹੀਆਂ ਸਰਵਰ ਦੇ ਇੰਚਾਰਜ ਸੁਨੀਲ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਅਤੇ ਸਿਵਲ ਹਸਪਤਾਲ ’ਚ ਵੀ ਉਨ੍ਹਾਂ ਨੂੰ ਅਜਿਹੀ ਕੋਈ ਸੂਚਨਾ ਨਹੀਂ ਮਿਲੀ।  


author

rajwinder kaur

Content Editor

Related News