ਪਤਨੀ ਦੇ ਚਰਿੱਤਰ 'ਤੇ ਸੀ ਸ਼ੱਕ ਤਾਂ ਪਤੀ ਨੇ ਦਿੱਤਾ ਖੌਫਨਾਕ ਵਾਰਦਾਤ ਨੂੰ ਅੰਜਾਮ

01/12/2020 9:21:59 AM

ਅਬੋਹਰ (ਸੁਨੀਲ) - ਪੰਜਪੀਰ ਨਗਰ ’ਚ ਬੀਤੀ ਰਾਤ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਾਰਣ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ, ਜਿਸ ਨਾਲ ਉਸ ਦੀ ਫਰੀਦਕੋਟ ਹਸਪਤਾਲ ’ਚ ਮੌਤ ਹੋ ਗਈ। ਇਧਰ ਨਗਰ ਥਾਣਾ ਨੰ. 1 ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਮ੍ਰਿਤਕਾ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਪਤੀ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪੰਜਪੀਰ ਨਗਰ ਗਲੀ ਨੰ. 10 ਵਾਸੀ ਪਵਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਦੀ ਮਾਤਾ ਭੋਲੀ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਪਵਨਦੀਪ ਬਿਊਟੀ ਪਾਰਲਰ ਦਾ ਕੰਮ ਕਰਦੀ ਸੀ। ਬੀਤੇ ਦਿਨੀਂ ਜਦੋਂ ਉਹ ਘਰ ਪਹੁੰਚੀ ਤਾਂ ਘਰ ’ਚ ਉਸਦੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗਡ਼ਾ ਹੋ ਗਿਆ। ਭੋਲੀ ਨੇ ਪਵਨਦੀਪ ਦੇ ਪਤੀ ਸੁਧੀਰ ’ਤੇ ਦੋਸ਼ ਲਾਉਂਦੇ ਕਿਹਾ ਕਿ ਝਗਡ਼ੇ ਤੋਂ ਬਾਅਦ ਉਸ ਨੇ ਪਵਨਦੀਪ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਕੇ ਕਮਰੇ ’ਚ ਬੰਦ ਕਰ ਦਿੱਤਾ ਅਤੇ ਬਾਅਦ ’ਚ ਉਹ 6 ਸਾਲ ਦੇ ਬੱਚੇ ਨੂੰ ਲੈ ਕੇ ਫਰਾਰ ਹੋ ਗਿਆ। ਗੁਆਂਢੀਆਂ ਨੂੰ ਪਤਾ ਲੱਗਣ ’ਤੇ ਉਨ੍ਹਾਂ ਨੇ ਪਵਨਦੀਪ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਜਿਥੋਂ ਉਸ ਨੂੰ ਬਾਹਰ ਰੈਫਰ ਕਰ ਦਿੱਤਾ ਜਿਥੇ ਉਸ ਨੇ ਦਮ ਤੋਡ਼ ਦਿੱਤਾ। ਇਧਰ ਨਗਰ ਥਾਣਾ 1 ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਉਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਬਾਰੇ ਥਾਣਾ ਮੁਖੀ ਚੰਦਰ ਸ਼ੇਖਰ ਅਤੇ ਜਾਂਚ ਅਧਿਕਾਰੀ ਆਤਮਾ ਰਾਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਭੋਲੀ ਦੇ ਬਿਆਨਾਂ ਅਨੁਸਾਰ ਮ੍ਰਿਤਕਾ ਦਾ ਪਤੀ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਕਰ ਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਸਿਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਮੁਲਜ਼ਮ ਪਤੀ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ।


Baljeet Kaur

Content Editor

Related News