ਨੀਲਾ ਮਹਿਲ ਤੋਂ ਨਾਬਾਲਗ ਲੜਕੀ ਨੂੰ ਕੀਤਾ ਅਗਵਾ, ਮਾਮਲਾ ਦਰਜ
Tuesday, Mar 20, 2018 - 06:07 AM (IST)

ਜਲੰਧਰ, (ਸੁਧੀਰ)- ਨੀਲਾ ਮਹਿਲ ਤੋਂ ਇਕ ਨਾਬਾਲਗ ਲੜਕੀ ਦੇ ਅਗਵਾ ਦੇ ਮਾਮਲੇ ਵਿਚ ਥਾਣਾ ਨੰਬਰ 3 ਦੀ ਪੁਲਸ ਨੇ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ, ਜਦੋਂਕਿ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਾਬਾਲਗ ਲੜਕੀ ਦਾ ਪੁਲਸ ਪਤਾ ਨਹੀਂ ਲਾ ਸਕੀ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਗ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ 13 ਸਾਲਾ ਲੜਕੀ ਸੀਮਾ (ਕਾਲਪਨਿਕ ਨਾਂ) ਦਿਮਾਗੀ ਤੌਰ 'ਤੇ ਪ੍ਰੇਸ਼ਾਨੀ ਕਾਰਨ ਘਰੋਂ ਕਈ ਵਾਰ ਚਲੀ ਗਈ ਤੇ ਬਾਅਦ ਵਿਚ ਖੁਦ ਹੀ ਕਈ ਵਾਰ ਘਰ ਵਾਪਸ ਆ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਬੇਟੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਇਸ ਵਾਰ ਉਨ੍ਹਾਂ ਦੀ ਬੇਟੀ ਨੂੰ ਕੋਈ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਅਗਵਾ ਦਾ ਮਾਮਲਾ ਦਰਜ ਕਰ ਲਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।