ਪੰਜਾਬ ''ਚ ਵੱਡੀ ਵਾਰਦਾਤ, ਇਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਡੇਰੇ ਦੇ ਸੇਵਾਦਾਰ ''ਤੇ ਕੀਤਾ ਹਮਲਾ

Thursday, Jul 25, 2024 - 07:03 PM (IST)

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਦੇ ਪਿੰਡ ਲਸਾੜਾ ਦੇ ਡੇਰਾ ਥਪਲ ਕਿਲ੍ਹਾ ਦੇ ਮੁੱਖ ਸੇਵਾਦਾਰ ਸੀਤਾ ਰਾਮ ਦਾਸ ਦੇ ਉੱਪਰ ਡੇਰੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਇਕ ਦਰਜਨ ਤੋਂ ਵੱਧ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਇਲਾਜ ਦੌਰਾਨ ਜਾਣਕਾਰੀ ਦਿੰਦੇ ਹੋਏ ਸੀਤਾ ਰਾਮ ਮੁੱਖ ਸੇਵਾਦਾਰ ਨੇ ਦੱਸਿਆ ਕਿ ਉਹ ਪਿਛਲੇ 10 ਮਹੀਨਿਆਂ ਤੋਂ ਡੇਰੇ 'ਤੇ ਈਮਾਨਦਾਰੀ ਨਾਲ ਸੇਵਾ ਕਰ ਰਹੇ ਹਨ। 

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਦੱਸਿਆ ਕਿ ਅੱਜ ਉਹ ਡੇਰੇ 'ਤੇ ਮੌਜੂਦ ਸੀ ਤਾਂ 25 ਦੇ ਕਰੀਬ ਵਿਅਕਤੀ ਡੇਰੇ ਦੇ ਬਾਹਰ ਪਹੁੰਚ ਕੇ ਗਾਲੀ ਗਲੋਚ ਕਰਨ ਲੱਗ ਪਏ ਅਤੇ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਡੇਰੇ ਨੂੰ ਖਾਲੀ ਕਰਨ ਦੀ ਧਮਕੀ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੋਏ ਅਤੇ ਇਸ ਘਟਨਾ ਵਾਰੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਸੁਸ਼ੀਲ ਰਾਣਾ, ਜਸ ਭੱਠਲ, ਗੌਰਵ ਖਨਾਂ, ਸੋਹਣ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਡੇਰਾ ਥਪਲ ਕਿਲ੍ਹਾ ਵਿੱਖੇ ਮਹੰਤ ਆਂਵਤੀਕਾ ਗਿਰਜੀ ਵੱਲੋਂ ਲਗਭਗ 10 ਮਹੀਨੇ ਪਹਿਲਾਂ ਸੀਤਾ ਰਾਮ ਦਾਸ ਜੀ ਨੂੰ ਮੁੱਖ ਸੇਵਾਦਾਰ ਬਣਾਇਆ ਗਿਆ ਹੈ ਅਤੇ ਉਹ ਆਪਣੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸੇਵਾਦਾਰ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News