ਮੁੜ ਹੋਵੇਗਾ ਅਕਾਲੀ-ਭਾਜਪਾ ਗੱਠਜੋੜ! ਹਿੰਦੂ-ਸਿੱਖ ਏਕਤਾ ਦਾ ਹਵਾਲਾ ਦਿੰਦਿਆਂ ਜ਼ਿਆਦਾਤਰ ਆਗੂਆਂ ਨੇ ਜਤਾਈ ਸਹਿਮਤੀ

01/06/2024 6:08:28 AM

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਵਿਚ ਨਾ ਸਿਰਫ਼ ਅਕਾਲੀ ਦਲ ਸਗੋਂ ਭਾਰਤੀ ਜਨਤਾ ਪਾਰਟੀ ਵਿਚ ਵੀ ਗਠਜੋੜ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ ਇੱਥੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਬੁਲਾਈ ਗਈ ਕੋਰ ਗਰੁੱਪ ਦੀ ਮੀਟਿੰਗ ਵਿਚ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਮੀਟਿੰਗ ਵਿਚ ਸੂਬਾ ਇੰਚਾਰਜ ਵਿਜੇ ਰੂਪਾਣੀ, ਸਹਿ-ਇੰਚਾਰਜ ਡਾ: ਨਰਿੰਦਰ ਰੈਨਾ ਅਤੇ ਸੂਬੇ ਦੇ ਸਾਰੇ ਜਨਰਲ ਸਕੱਤਰਾਂ ਅਤੇ ਮੀਤ ਪ੍ਰਧਾਨਾਂ ਨੂੰ ਵੀ ਬੁਲਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ

ਪਾਰਟੀ ਸੂਤਰਾਂ ਅਨੁਸਾਰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ, ਜ਼ਿਲ੍ਹਾ ਅਤੇ ਮੰਡਲ ਪੱਧਰ ’ਤੇ ਟੀਮ ਦਾ ਗਠਨ ਅਤੇ ਬੂਥ ਪੱਧਰ ਤੱਕ ਮਜਬੂਤੀ ਵਰਗੇ ਹੋਰ ਮੁੱਦਿਆਂ ’ਤੇ ਚਰਚਾ ਤੋਂ ਬਾਅਦ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਸਬੰਧੀ ਸਾਰਿਆਂ ਦੀ ਰਾਏ ਮੰਗੀ ਗਈ। ਇਸ ਵਿਚ ਜ਼ਿਆਦਾਤਰ ਪਾਰਟੀ ਆਗੂਆਂ ਨੇ ਹਿੰਦੂ-ਸਿੱਖ ਏਕਤਾ ਦਾ ਹਵਾਲਾ ਦਿੰਦਿਆਂ ਗਠਜੋੜ ਲਈ ਸਹਿਮਤੀ ਪ੍ਰਗਟਾਈ। ਹਾਲਾਂਕਿ ਉਨ੍ਹਾਂ ਇਹ ਵੀ ਤਰਕ ਦਿੱਤਾ ਕਿ ਜੇਕਰ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਹੈ ਤਾਂ ਲੋਕ ਸਭਾ ਅਤੇ ਵਿਧਾਨ ਸਭਾ ਸੀਟਾਂ ’ਤੇ ਭਾਜਪਾ ਦਾ ਕੋਟਾ ਵਧਾਉਣ ’ਤੇ ਗੱਲ ਹੋਣੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ

ਮੀਟਿੰਗ ਵਿਚ ਕੁਝ ਆਗੂਆਂ ਨੇ ਫਿਲਹਾਲ ਅਕਾਲੀ ਦਲ ਤੋਂ ਦੂਰੀ ਬਣਾਏ ਰੱਖਣ ਦੀ ਗੱਲ ਵੀ ਕਹੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਇਸ ਗਠਜੋੜ ਦਾ ਸਿਰਫ਼ ਅਕਾਲੀ ਦਲ ਨੂੰ ਹੀ ਫਾਇਦਾ ਹੋਇਆ ਸੀ ਅਤੇ ਉਨ੍ਹਾਂ ਦਾ ਭਾਜਪਾ ਆਗੂਆਂ ਤੇ ਵਰਕਰਾਂ ’ਤੇ ਦਬਦਬਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਗਠਜੋੜ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਸੀ ਪਰ ਹੁਣ ਸਥਿਤੀ ਬਦਲ ਗਈ ਹੈ। ਜੇਕਰ ਅਕਾਲੀ ਦਲ ਗਠਜੋੜ ਵਿਚ ਬਰਾਬਰਤਾ ਵਿਚ ਵਿਸ਼ਵਾਸ ਰੱਖਦਾ ਹੈ ਤਾਂ ਹੀ ਉਸ ਨੂੰ ਇਸ ਦਿਸ਼ਾ ਵਿਚ ਅੱਗੇ ਵਧਣਾ ਚਾਹੀਦਾ ਹੈ। ਮਾਲਵਾ ਤੇ ਮਾਝੇ ਦੇ ਭਾਜਪਾ ਆਗੂ ਅਕਾਲੀ ਦਲ ਨਾਲ ਜਾਣਾ ਚਾਹੁੰਦੇ ਹਨ ਪਰ ਖਾਸ ਕਰਕੇ ਰੋਪੜ ਜ਼ਿਲੇ ਤੋਂ ਇਸ ਦੇ ਖਿਲਾਫ਼ ਆਵਾਜ਼ ਆਈ ਹੈ।

ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਹੋਵੇਗਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ, ICC ਨੇ ਕੀਤਾ ਐਲਾਨ

ਸੂਤਰਾਂ ਅਨੁਸਾਰ ਸੂਬਾ ਇੰਚਾਰਜ ਵਿਜੇ ਰੂਪਾਣੀ ਨੇ ਮੀਟਿੰਗ ਵਿਚ ਸਾਰਿਆਂ ਦੇ ਵਿਚਾਰ ਸੁਣੇ ਪਰ ਆਪਣੇ ਵੱਲੋਂ ਕੋਈ ਰਾਏ ਨਹੀਂ ਦਿੱਤੀ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਗਠਜੋੜ ਹੋਵੇਗਾ ਜਾਂ ਨਹੀਂ ਇਹ ਫ਼ੈਸਲਾ ਕੌਮੀ ਲੀਡਰਸ਼ਿਪ ਨੇ ਕਰਨਾ ਹੈ ਪਰ ਸੂਬਾਈ ਆਗੂਆਂ ਦੀਆਂ ਭਾਵਨਾਵਾਂ ਉਨ੍ਹਾਂ ਤਕ ਪਹੁੰਚਾਈਆਂ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra