2 ਵਿਅਕਤੀਆਂ ''ਤੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਕਿਰਚਾਂ ਨਾਲ ਕੀਤਾ ਹਮਲਾ

Sunday, Jul 21, 2019 - 09:11 PM (IST)

2 ਵਿਅਕਤੀਆਂ ''ਤੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਕਿਰਚਾਂ ਨਾਲ ਕੀਤਾ ਹਮਲਾ

ਗੁਰਦਾਸਪੁਰ (ਵਿਨੋਦ)-ਬੀਤੀ ਦੇਰ ਸ਼ਾਮ ਪਿੰਡ ਸਲੇਮਪੁਰ ਅਰਾਈਆਂ ਦੇ ਬਾਹਰ ਦੋ ਨੌਜਵਾਨਾਂ 'ਤੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਕਿਰਚਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਇਕ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਦਕਿ ਜਦੋਂ ਨੌਜਵਾਨ ਹਸਪਤਾਲ ਦਾਖਲ ਹੋਣ ਪਹੁੰਚੇ ਤਾਂ ਉਥੇ ਵੀ ਨੌਜਵਾਨਾਂ ਨੇ ਹਮਲਾ ਕਰਨ ਦੀ ਕੋਸ਼ਿਸ ਕੀਤੀ ਪਰ ਲੋਕ ਜ਼ਿਆਦਾ ਹੋਣ ਦੇ ਕਾਰਣ ਨੌਜਵਾਨ ਧਮਕੀਆਂ ਦੇ ਕੇ ਫਰਾਰ ਹੋ ਗਏ। ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਮੱਖਣ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਗਏ।

ਜਾਣਕਾਰੀ ਅਨੁਸਾਰ ਹਸਪਤਾਲ ਵਿਚ ਦਾਖ਼ਲ ਖੜਕ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਸੇਖੂਪੁਰਾ ਅਤੇ ਉਸ ਦਾ ਦੋਸਤ ਗੁਰਭੇਜ ਸਿੰਘ ਪੁੱਤਰ ਹਰਦੀਪ ਸਿੰਘ ਨਿਵਾਸੀ ਸਲੇਮਪੁਰ ਅਰਾਈਆਂ ਆਪਣੇ ਦੋਸਤ ਗਗਨ ਨੂੰ ਉਸ ਦੇ ਪਿੰਡ ਸਲੇਮਪੁਰ ਅਰਾਈਆਂ ਵਿਚ ਦੇਰ ਸ਼ਾਮ ਛੱਡ ਕੇ ਵਾਪਸ ਆਪਣੇ ਪਿੰਡ ਜਾ ਰਹੇ ਸੀ ਕਿ ਸਲੇਮਪੁਰ ਅਰਾਈਆਂ ਦੇ ਬਾਹਰ ਸੜਕ 'ਤੇ ਖੜ੍ਹੇ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਨ੍ਹਾਂ 'ਤੇ ਬਿਨਾਂ ਕਿਸੇ ਕਾਰਣ ਦੇ ਕਿਰਚਾਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਕਾਰਣ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਲੋਕਾਂ ਦੀ ਸਹਾਇਤਾ ਨਾਲ ਉਕਤ ਨੌਜਵਾਨ ਸਿਵਲ ਹਸਪਤਾਲ ਵਿਚ ਪਹੁੰਚੇ ਤਾਂ ਉਥੇ ਵੀ ਹਮਲਾਵਰ ਪਹੁੰਚ ਗਏ। ਜਿਨ੍ਹਾਂ ਸਿਵਲ ਹਸਪਤਾਲ ਵਿਚ ਨੌਜਵਾਨਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਦੇ ਹੋਣ ਕਾਰਣ ਨੌਜਵਾਨ ਹਮਲਾ ਨਾ ਕਰ ਸਕੇ ਪਰ ਜਾਨੋਂ ਮਾਰਨ ਦੀਆਂ ਧਮਕੀਆ ਦੇ ਕੇ ਫਰਾਰ ਹੋ ਗਏ। ਇਸ ਸਬੰਧੀ ਡਾਕਟਰਾਂ ਵੱਲੋਂ ਤੁਰੰਤ ਥਾਣਾ ਸਦਰ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਮੁਖੀ ਮੱਖਣ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਗਏ। ਉਥੇ ਡਾਕਟਰਾਂ ਨੇ ਗੁਰਭੇਜ ਸਿੰਘ ਦੇ ਪੇਟ ਵਿਚ ਕਿਰਚ ਲੱਗੀ ਹੋਣ ਦੇ ਕਾਰਣ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।


author

Karan Kumar

Content Editor

Related News