ਪਿੰਡ ਮੰਡੀਰਾਂਵਾਲਾ ਦੇ ਹਰਪਾਲ ਸਿੰਘ ਦੀ ਵਿਦੇਸ਼ ਵਿਚ ਮੌਤ
Wednesday, Jul 09, 2025 - 05:19 PM (IST)

ਮੋਗਾ (ਕਸ਼ਿਸ਼ ਸਿੰਗਲਾ) : ਪਿੰਡ ਮੰਡੀਰਾਂ ਵਾਲਾ ਦਾ ਹਰਪਾਲ ਸਿੰਘ ਰੇਖੀ ਪੁੱਤਰ ਦਰਸ਼ਨ ਸਿੰਘ 10 ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ। ਜਿੱਥੇ ਉਹ ਲੰਬੇ ਸਮੇਂ ਤੋਂ ਇਕ ਕੰਪਨੀ ਵਿਚ ਕੰਮ ਕਰ ਰਿਹਾ ਸੀ, ਦੀ ਹਾਦਸੇ ਵਿਚ ਮੌਤ ਹੋ ਗਈ। ਮੰਗਲਵਾਰ ਰਾਤ ਨੂੰ ਪਰਿਵਾਰ ਨੂੰ ਇਕ ਵਿਅਕਤੀ ਨੇ ਸੂਚਿਤ ਕੀਤਾ ਕਿ ਉਹ ਹਰਪਾਲ ਸਿੰਘ ਨਾਲ ਕੰਮ ਕਰ ਰਿਹਾ ਸੀ ਕਿ ਹਰਪਾਲ ਸਿੰਘ ਰੇਖੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
ਹਰਪਾਲ ਸਿੰਘ ਦੋ-ਤਿੰਨ ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਆਉਂਦਾ ਸੀ ਅਤੇ ਫਿਰ ਵਾਪਸ ਆ ਜਾਂਦਾ ਸੀ। ਉਸਦੀ ਅਚਾਨਕ ਮੌਤ ਨਾਲ ਪਰਿਵਾਰ ਵਿਚ ਹੀ ਨਹੀਂ ਸਗੋਂ ਪਿੰਡ ਵਿਚ ਵੀ ਸੋਗ ਦਾ ਮਾਹੌਲ ਹੈ। ਇਸ ਦੌਰਾਨ ਹਰਪਾਲ ਸਿੰਘ ਰੇਖੀ ਦੀ ਪਤਨੀ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਲਈ ਆਪਣੇ ਦੋ ਛੋਟੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਇਕ ਵੱਡੀ ਚੁਣੌਤੀ ਬਣ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਸਕੂਲਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ, ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e