ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਸਾਢੇ 15 ਲੱਖ ਦੀ ਠੱਗੀ, 3 ਨਾਮਜ਼ਦ
Tuesday, Dec 12, 2023 - 04:29 PM (IST)
ਜ਼ੀਰਾ (ਰਾਜੇਸ਼ ਢੰਡ) : ਤਹਿਸੀਲ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਨੂਰਪੁਰ ਵਿਖੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 151 ਸਪੈਸ਼ਲ ਪੀ. ਸੀ. ਰਾਹੀਂ ਗਗਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨੂਰਪੁਰ ਨੇ ਦੱਸਿਆ ਕਿ ਮੁਲਜ਼ਮ ਗੁਰਜੰਟ ਸਿੰਘ ਪੁੱਤਰ ਮਾਨ ਸਿੰਘ, ਗੁਰਪ੍ਰਕਾਸ਼ ਸਿੰਘ ਪੁੱਤਰ ਗੁਰਜੰਟ ਸਿੰਘ, ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਜੋਹਲ ਨਗਰ ਜ਼ੀਰਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ ਪੜਤਾਲ ਉਪਰੰਤ ਮੁਕੱਦਮਾ ਦਰਜ ਕੀਤਾ ਗਿਆ ਹੈ।