ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਠੱਗੇ
Saturday, Nov 16, 2024 - 05:03 PM (IST)
ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਗੁਲਾਬ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਅਤੇ ਸੁਬੇਗ ਸਿੰਘ ਪੁੱਤਰ ਅਨੋਖ ਸਿੰਘ ਵਾਸੀਆਨ ਪਿੰਡ ਹਰਿਆਊ ਖੁਰਦ ਥਾਣਾ ਪਾਤੜਾਂ ਨੇ ਦੱਸਿਆ ਕਿ ਨਾਨਕ ਸਿੰਘ ਵਾਸੀ ਪਿੰਡ ਖੁੱਡਾ ਥਾਣਾ ਸਨੌਰ, ਜਅੰਤੋ ਗੋਗਲੀ ਅਤੇ ਸਿਲਪਾ ਗੋਗਲੀ ਵਾਸੀਆਨ ਤ੍ਰਿਪੜੀ ਪਟਿਆਲਾ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ, ਸੁਬੇਗ ਸਿੰਘ ਦੀਆਂ ਲੜਕੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਅਤੇ ਹੋਰ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੁੱਲ 21 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਪੁਲਸ ਨੇ ਪੀੜਤ ਦੇ ਬਿਆਨਾਂ ‘ਤੇ ਕਥਿਤ ਦੋਸ਼ੀਆਨ ਨਾਨਕ ਸਿੰਘ, ਜਅੰਤੋ ਗੋਗਲੀ ਅਤੇ ਸਿਲਪਾ ਗੋਗਲੀ ਖ਼ਿਲਾਫ ਮੁਕੱਦਮਾ ਨੰਬਰ 324, ਮਿਤੀ 14-11-2024, ਭਾਰਤੀ ਦੰਡਾਵਲੀ ਦੀ ਧਾਰਾ 406,420,120-ਬੀ ਆਈ ਪੀ ਸੀ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਮੁਕੱਦਮਾ ਦਰਖਾਸਤ ਨੰਬਰ 3334/ਪੇਸੀ ਮਿਤੀ 11-11-2024 ਦੇ ਆਧਾਰ ‘ਤੇ ਦਰਜ ਹੋਇਆ ਹੈ।