ਵਿਦੇਸ਼ ਭੇਜਣ ਦੇ ਨਾਂ ’ਤੇ 13.16 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟ ਖ਼ਿਲਾਫ ਮਾਮਲਾ ਦਰਜ

Sunday, Oct 09, 2022 - 05:25 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 13.16 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟ ਖ਼ਿਲਾਫ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ) : ਯੂ.ਕੇ. ਭੇਜਣ ਦਾ ਝਾਂਸਾ ਦੇ ਕੇ 13.16 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋਸ਼ੀ ਫਰਜ਼ੀ ਏਜੰਟ ਖ਼ਿਲਾਫ ਪੁਲਸ ਨੇ ਧੋਖਾਦੇਹੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ’ਚ ਪ੍ਰਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ਦਾ ਚਾਹਵਾਨ ਸੀ। ਉਸਨੇ ਫੇਸਬੁੱਕ ’ਤੇ ਲੁਧਿਆਣਾ ਵਿਖੇ ਟ੍ਰੈਵਲ ਏਜੰਸੀ ਚਲਾਉਣ ਵਾਲੇ ਟ੍ਰੈਵਲ ਏਜੰਟ ਸਬੰਧੀ ਜਾਣਕਾਰੀ ਹਾਸਲ ਕਰਕੇ ਉਸ ਨਾਲ ਵਿਦੇਸ਼ ਜਾਣ ਦੀ ਗੱਲ ਕੀਤੀ ਸੀ, ਜਿਸ ਉਪਰੰਤ ਉਸਦੇ ਲੜਕੇ ਵਰੁਣ ਓਹਰੀ ਨੂੰ ਵਰਕ ਪਰਮਿਟ ’ਤੇ ਭੇਜਣ ਦਾ ਸੌਦਾ 13 ਲੱਖ ਰੁਪਏ ’ਚ ਤੈਅ ਹੋਇਆ ਸੀ।

ਉਸਨੇ ਦੱਸਿਆ ਕਿ ਵੱਖ-ਵੱਖ ਤਾਰੀਖਾਂ ’ਤੇ ਉਸਨੇ ਉਕਤ ਰਕਮ ਟ੍ਰੈਵਲ ਏਜੰਟ ਨੂੰ ਦੇ ਦਿੱਤੀ ਸੀ ਅਤੇ ਟ੍ਰੈਵਲ ਏਜੰਟ ਦੇ ਕਹਿਣ ’ਤੇ ਉਸਨੇ ਖੁਦ ਹੀ ਚੰਡੀਗੜ੍ਹ ਵਿਖੇ ਆਪਣੇ ਫਾਈਲ ਦੀ ਬਣਦੀ ਫੀਸ ਜਮਾਂ ਕਰਵਾ ਦਿੱਤੀ ਸੀ। ਉਸਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਉਸਨੂੰ ਲੁਧਿਆਣਾ ਆਫਿਸ ਤੋਂ ਟ੍ਰੈਵਲ ਏਜੰਟ ਸੁਖਵਿੰਦਰ ਸਿੰਘ ਧਾਲੀਵਾਲ ਉਰਫ ਲਾਡੀ ਨੇ ਫੋਨ ਕਰਕੇ ਆਪਣੇ ਕੋਲ ਬੁਲਾਇਆ ਅਤੇ ਦੱਸਿਆ ਕਿ ਉਸਦਾ ਵੀਜ਼ਾ ਆ ਗਿਆ ਹੈ ਪਰ ਉਸਨੇ ਪਾਸਪੋਰਟ ਦੇਣ ਦੇ ਬਲਦੇ ’ਚ ਹੋਰ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ।

ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਸਨੇ ਕਿਹਾ ਕਿ ਉਕਤ ਏਜੰਟ ਨੇ ਨਾ ਤਾਂ ਉਸਨੂੰ ਵਰਕ ਪਰਮਿਟ ’ਤੇ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦਾ ਪਾਸਪੋਰਟ ਵਾਪਸ ਕਰ ਰਿਹਾ ਹੈ। ਉਕਤ ਸ਼ਿਕਾਇਤ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਟ੍ਰੈਵਲ ਏਜੰਟ ਸੁਖਵਿੰਦਰ ਸਿੰਘ ਧਾਲੀਵਾਲ ਵਾਸੀ ਪਿੰਡ ਬਘੌਰ ਥਾਣਾ ਸਦਰ ਖੰਨਾ ਦੇ ਖ਼ਿਲਾਫ ਧਾਰਾ 406,420 ਅਤੇ 13 ਦੀ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News