ਵਿਦੇਸ਼ ਗਏ ਫਿਰੋਜ਼ਪੁਰ ਦੇ ਗੁਰਪ੍ਰੀਤ ਦੀ ਅਚਾਨਕ ਮੌਤ, ਇਕਲੌਤੇ ਪੁੱਤ ਦੀ ਲਾਸ਼ ਦੇਖ ਧਾਹਾਂ ਮਾਰ ਰੋਏ ਬਜ਼ੁਰਗ ਮਾਪੇ

07/17/2022 6:26:40 PM

ਅੰਮ੍ਰਿਤਸਰ/ਫਿਰੋਜ਼ਪੁਰ (ਸੰਧੂ) : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਤ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਵਾ ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬਦਕਿਸਮਤੀ ਨਾਲ ਬੀਤੀ 5 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸਦੀ ਦੁਬਈ ਰਹਿੰਦੀ ਭੈਣ, ਦੋਸਤਾਂ ਤੇ ਹੋਰ ਹਮਦਰਦਾਂ ਨੇ ਸਾਂਝੇ ਰੂਪ ’ਚ ਕੀਤਾ ਹੈ। 

ਇਹ ਵੀ ਪੜ੍ਹੋ : ਫਰੀਦਕੋਟ ਜੇਲ ’ਚ ਬੰਦ ਗੈਂਗਸਟਰ ਬੱਗਾ ਖਾਨ ਦਾ ਵੱਡਾ ਕਾਂਡ, ਪੰਜਾਬ ਪੁਲਸ ਤੇ ਖੁਫੀਆ ਏਜੰਸੀਆਂ ਦੇ ਉਡਾਏ ਹੋਸ਼

ਪੀੜਤ ਪਰਿਵਾਰ ਨਾਲ ਹਵਾਈ ਅੱਡੇ ’ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 305 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ

ਹਵਾਈ ਅੱਡੇ ’ਤੇ ਮ੍ਰਿਤਕ ਦੇਹ ਲੈਣ ਪਹੁੰਚੀ ਗੁਰਪ੍ਰੀਤ ਦੀ ਭੈਣ ਮਨਜੀਤ ਕੌਰ, ਜੀਜਾ ਵਿਕਰਮਜੀਤ ਸਿੰਘ, ਚਾਚਾ ਓਮ ਪ੍ਰਕਾਸ਼ ਅਤੇ ਪ੍ਰਦੀਪ ਰਾਣਾ, ਬਲਵਿੰਦਰ ਸਿੰਘ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਪ੍ਰੀਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh