ਵਿਦੇਸ਼ ਭੇਜਣ ਦੇ ਨਾਂ ’ਤੇ 56 ਲੱਖ ਰੁਪਏ ਦੀ ਠੱਗੀ, ਜਨਾਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ

Tuesday, Feb 01, 2022 - 04:00 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 56 ਲੱਖ ਰੁਪਏ ਦੀ ਠੱਗੀ, ਜਨਾਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ (ਮਸਤਾਨਾ) : ਇਕ ਵਿਅਕਤੀ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਕੋਲੋਂ 56 ਲੱਖ ਰੁਪਏ ਲੈ ਲੈਣ ਤੋਂ ਬਾਅਦ ਵੀ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਥਾਣਾ ਸਿਟੀ ਦੀ ਪੁਲਸ ਨੇ ਇਕ ਔਰਤ ਸਣੇ 4 ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਮੁਦਈ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਪਰਮਜੀਤ ਸਿੰਘ, ਰੁਪਿੰਦਰ ਕੌਰ ਵਾਸੀ ਮੁਹਾਲੀ, ਜਸਵਿੰਦਰ ਸਿੰਘ ਅਤੇ ਇਕ ਹੋਰ ਵਿਅਕਤੀ ਨੇ ਮੈਨੂੰ ਇਹ ਕਹਿ ਕੇ 56 ਲੱਖ ਰੁਪਏ ਲੈ ਲਏ ਕਿ ਉਹ ਉਸ ਲੜਕੇ ਨੂੰ ਵਿਦੇਸ਼ ਭੇਜ ਦੇਣਗੇ ਪਰ ਨਾ ਤਾਂ ਮੇਰੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਮੇਰੀ ਰਕਮ ਵਾਪਸ ਕੀਤੀ। ਇਸ ਮਾਮਲੇ ਵਿਚ ਪੁਲਸ ਨੇ ਉਕਤ ਚਾਰਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News