ਵਿਦੇਸ਼ ਭੇਜਣ ਦੇ ਨਾਂ ’ਤੇ ਵਿਦਿਆਰਥੀਆਂ ਨਾਲ ਠੱਗੀ ’ਤੇ ਹਾਈਕੋਰਟ ਸਖ਼ਤ, 377 ਸ਼ਿਕਾਇਤਾਂ ਪਿੱਛੇ ਸਿਰਫ ਇਕ FIR

Sunday, May 07, 2023 - 06:31 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਵਿਦਿਆਰਥੀਆਂ ਨਾਲ ਠੱਗੀ ’ਤੇ ਹਾਈਕੋਰਟ ਸਖ਼ਤ, 377 ਸ਼ਿਕਾਇਤਾਂ ਪਿੱਛੇ ਸਿਰਫ ਇਕ FIR

ਚੰਡੀਗ਼ੜ੍ਹ : ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਦੇ ਮਾਮਲਿਆਂ ਵਿਚ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ-ਹਰਿਆਣ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਹੋਰਾਂ ਤੋਂ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਡੀ. ਜੀ. ਪੀ. ਨੂੰ ਪੁਛਿਆ ਹੈ ਕਿ ਇਸ ਮਾਮਲੇ ਵਿਚ 377 ਸ਼ਿਕਾਇਤਾਂ ਵਿਚ ਸਿਰਫ ਇਕ ਐੱਫ. ਆਈ. ਆਰ. ਦਰਜ ਕਰਨਾ ਕਿੱਥੋਂ ਤੱਕ ਜਾਇਜ਼ ਹੈ। ਪਟੀਸ਼ਨ ਦਾਖਲ ਕਰਦੇ ਹੋਏ ਜੋਤੀ ਠਾਕੁਰ ਨੇ ਇਸ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨਕਰਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਉਨ੍ਹਾਂ ’ਤੇ ਠੱਗੀ ਦੇ ਦੋਸ਼ ਵਿਚ ਚੰਡੀਗੜ੍ਹ ਪੁਲਸ ਨੇ ਉਸ ਦੇ ਅਤੇ ਸਹਿ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਮੌਸਮ ਨੂੰ ਲੈ ਕੇ ਕੀਤੀ ਤਾਜ਼ਾ ਭਵਿੱਖਬਾਣੀ

ਇਸ ਮਾਮਲੇ ਵਿਚ ਪਟੀਸ਼ਨਰ  ਨੇ ਆਪਣੀ ਭੂਮਿਕਾ ਤੋਂ ਇਨਕਾਰ ਕਰਦੇ ਹੋਏ ਰੈਗੂਲਰ ਜ਼ਮਾਨਤ ਦੇਣ ਦੀ ਅਪੀਲ ਕੀਤੀ। ਪਟੀਸ਼ਨਰ ਦਾ ਵਿਰੋਧ ਕਰਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਇਸ ਮਾਮਲੇ ਵਿਚ ਕੁੱਲ 377 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਅਜਿਹੇ ਵਿਚ ਪਟੀਸ਼ਨਰ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਈਕੋਰਟ ਨੇ ਇਸ ’ਤੇ ਪੁੱਛਿਆ ਕਿ ਕਿੰਨੇ ਮਾਮਲਿਆਂ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਜਿਸ ਦੇ ਜਵਾਬ ਵਿਚ ਦੱਸਿਆ ਗਿਆ ਕਿ ਸਿਰਫ ਇਕ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਸਿਪਾਹੀ ਦਾ ਵੱਡਾ ਕਾਰਨਾਮਾ, ਹੋਸ਼ ਉਡਾਉਣ ਵਾਲੀ ਹੈ ਪੂਰੀ ਘਟਨਾ

ਡੀ. ਜੀ. ਪੀ. ਆਪਣੇ ਪੱਧਰ ’ਤੇ ਦੇਖਣ ਸਾਰੇ ਮਾਮਲੇ

ਹਾਈਕੋਰਟ ਨੇ ਇੰਨੀਆਂ ਵੱਧ ਸ਼ਿਕਾਇਤਾਂ ਹੋਣ ਦੇ ਬਾਵਜੂਦ ਸਿਰਫ ਇਕ ਐੱਫ. ਆਈ. ਆਰ. ਦਰਜ ਹੋਣ ਨੂੰ ਲੈ ਕੇ ਹੈਰਾਨੀ ਪ੍ਰਗਟਾਈ ਹੈ। ਹੁਣ ਹਾਈਕੋਰਟ ਨੇ ਇਸ ਮਾਮਲੇ ਵਿਚ ਡੀ. ਜੀ. ਪੀ. ਨੂੰ ਆਪਣੇ ਪੱਧਰ ’ਤੇ ਦੇਖਣ ਦਾ ਹੁਕਮ ਦਿੱਤਾ ਹੈ ਅਤੇ ਉਨ੍ਹਾਂ ਤੋਂ ਪੁੱਛਿਆ ਹੈ ਕਿ ਕੀ ਇੰਨੀਆਂ ਸ਼ਿਕਾਇਤਾਂ ਤੋਂ ਬਾਅਦ ਸਿਰਫ ਇਕ ਐੱਫ. ਆਈ. ਆਰ. ਦਰਜ ਕਰਨਾ ਜਾਇਜ਼ ਹੈ। ਅਗਲੀ ਸੁਣਵਾਈ ’ਤੇ ਡੀ. ਜੀ. ਪੀ. ਨੂੰ ਇਸ ਸਬੰਧੀ ਹਲਫਨਾਮਾ ਦਾਖਲ ਕਰਨ ਦਾ ਹੁਕਮ ਵੀ ਦਿੱਤਾ ਹੈ। 

ਇਹ ਵੀ ਪੜ੍ਹੋ : ਪਹਿਲਾਂ ਰਿਸ਼ਤੇ ਲਈ ਘਰ ਬੁਲਾਇਆ ਫਿਰ ਕੁੜੀਆਂ ਨਾਲ ਖੜੀਆਂ ਕਰ ਉਤਰਵਾ ਲਏ ਕੱਪੜੇ, ਫਿਰ ਜੋ ਹੋਇਆ...

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News