ਵਿਦੇਸ਼ ਜਾਣ ਤੋਂ ਕੁਝ ਦਿਨਾਂ ਬਾਅਦ ਹੋਈ ਸੋਹਣੇ ਸੁਨੱਖੇ ਪੁੱਤ ਦੀ ਮੌਤ, ਲਾਸ਼ ਆਈ ਤਾਂ ਨਿਕਲ ਗਈਆਂ ਧਾਹਾਂ

Wednesday, Dec 25, 2024 - 06:17 PM (IST)

ਵਿਦੇਸ਼ ਜਾਣ ਤੋਂ ਕੁਝ ਦਿਨਾਂ ਬਾਅਦ ਹੋਈ ਸੋਹਣੇ ਸੁਨੱਖੇ ਪੁੱਤ ਦੀ ਮੌਤ, ਲਾਸ਼ ਆਈ ਤਾਂ ਨਿਕਲ ਗਈਆਂ ਧਾਹਾਂ

ਅੰਮ੍ਰਿਤਸਰ : ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਟ ਮੰਜਲਸ ਨਾਲ ਸਬੰਧਤ 39 ਸਾਲਾ ਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 25 ਦਿਨਾਂ ਬਾਅਦ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਖ਼ੌਫ਼ਨਾਕ ਵਾਰਦਾਤ, ਟੀਚਰ ਯੂਨੀਅਨ ਦੇ ਪ੍ਰਧਾਨ ਨੇ ਮਾਰ 'ਤਾ ਮੁੰਡਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਨਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਅਤੇ ਅਜੇ ਬੀਤੀ 22 ਨਵੰਬਰ ਨੂੰ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਵਾਪਸ ਆਇਆ ਸੀ ਕਿ ਦੁਬਈ ਪਹੁੰਚਣ ਤੋਂ ਕੁਝ ਦਿਨ ਬਾਅਦ ਹੀ 1 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਪੀੜਤ ਪਰਿਵਾਰ ਨੇ ਸੰਪਰਕ ਕਰਕੇ ਮਨਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਰਿਵਾਰ ਵੱਲੋਂ ਹੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ 'ਤੇ ਪਹੁੰਚੇ ਮਨਦੀਪ ਸਿੰਘ ਦੇ ਜੀਜੇ ਸੰਦੀਪ ਸਿੰਘ ਤੇ ਜਗਦੀਸ਼ ਸਿੰਘ,ਚਾਚਾ ਗੁਰਮੀਤ ਸਿੰਘ, ਹਰਜੀਤ ਸਿੰਘ,ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਮਨਦੀਪ ਆਪਣੇ ਪਿੱਛੇ ਆਪਣੀ ਬਜ਼ੁਰਗ ਮਾਤਾ, ਭੈਣ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਰੋਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। 

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News