ਵਿਦੇਸ਼ ਗਏ ਤਰਨਤਾਰਨ ਦੇ ਭੁਪਿੰਦਰ ਸਿੰਘ ਦੀ ਅਚਾਨਕ ਮੌਤ, ਦੁੱਖਾਂ ’ਚ ਡੁੱਬਾ ਪਰਿਵਾਰ

12/23/2022 6:40:03 PM

ਤਰਨਤਾਰਨ (ਰਮਨ) : ਚੰਗੇ ਭਵਿੱਖ ਦੀ ਭਾਲ ਵਿਚ ਦੁਬਈ ਗਏ ਤਰਨਤਾਰਨ ਦੇ ਪਿੰਡ ਵੇਈ ਪੁਈ ਦੇ ਭੁਪਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਚੰਗੇ ਭਵਿੱਖ ਦੀ ਆਸ ਲੈ ਕੇ ਦੁਬਈ ਗਿਆ ਸੀ। ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਜਿਵੇਂ ਹੀ ਭੁਪਿੰਦਰ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਵੇਈ-ਪੁਈ ਪਹੁੰਚੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਇਕ ਹੋਰ ਪਰਿਵਾਰ ’ਚ ਪਵਾਏ ਕੀਰਣੇ, ਭਰੀ ਜਵਾਨੀ ’ਚ ਜਹਾਨੋਂ ਤੁਰ ਗਿਆ ਗੱਭਰੂ ਪੁੱਤ

ਦੱਸਿਆ ਜਾ ਰਿਹਾ ਹੈ ਕਿ ਅੱਜ ਮ੍ਰਿਤਕ ਦੀ ਲਾਸ਼ ਪਿੰਡ ਵੇਈਪੁਈ ਵਿਖੇ ਪਹੁੰਚ ਸਕਦੀ ਹੈ। ਇਸ ਦੁਖਦ ਘਟਨਾ ਤੋਂ ਪਹਿਲਾਂ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : 11 ਲੱਖ ਪੰਜਾਬੀਆਂ ’ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News