ਆਬੂਧਾਬੀ ਵਿਚ ਹੋਏ ਡਰੋਨ ਹਮਲੇ ’ਚ ਮਹਿਸਮਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

01/18/2022 10:05:05 PM

ਮਹਿਤਾ ਚੌਕ (ਕੈਪਟਨ ਸਿੰਘ) : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਰਾਜਧਾਨੀ ਆਬੂਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵੱਲੋਂ ਕੀਤੇ ਗਏ ਡਰੋਨ ਹਮਲੇ ’ਚ 2 ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ ’ਚੋਂ ਇਕ ਨੌਜਵਾਨ ਹਰਦੀਪ ਸਿੰਘ ਉਮਰ ਕਰੀਬ 26 ਸਾਲ ਜ਼ਿਲ੍ਹਾ ਅੰਮ੍ਰਿਤਸਰ, ਬਲਾਕ ਰਈਆ ਦੇ ਪਿੰਡ ਮਹਿਸਮਪੁਰ ਦਾ ਰਹਿਣ ਵਾਲਾ ਸੀ।ਜਿਸ ਦੇ ਪਿਤਾ ਬਲਵਿੰਦਰ ਸਿੰਘ ਦੀ ਵੀ ਕੁਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਹਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦਾ ਵਿਆਹ ਮਾਪਿਆਂ ਨੇ ਬੜੇ ਚਾਵਾਂ ਨਾਲ ਕੁਝ ਕੁ ਮਹੀਨੇ ਪਹਿਲਾਂ ਹੀ ਕੀਤਾ ਸੀ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਪਿੱਛੇ ਆਪਣੀ ਬਜ਼ੁਰਗ ਮਾਂ ਚਰਨਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ : ਸ਼ਰਾਬ ਦੇ ਨਸ਼ੇ ’ਚ ਹੈਵਾਨ ਬਣੇ ਪਤੀ ਨੇ ਮਾਰ ਮੁਕਾਈ ਪਤਨੀ, 6 ਘੰਟੇ ਲਾਸ਼ ਕੋਲ ਸੁੱਤਾ ਰਿਹਾ

ਇਸ ਨੌਜਵਾਨ ਦੀ ਮੌਤ ਨਾਲ ਪਿੰਡ ਅਤੇ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ’ਤੇ ਬਹੁਤ ਵੱਡਾ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਪਰ ਅਜੇ ਤਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਸਾਡੀ ਖੈਰ-ਖ਼ਬਰ ਲੈਣ ਲਈ ਇਥੇ ਨਹੀਂ ਪਹੁੰਚਿਆ ਹੈ।

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਦੋਸਤਾਂ ਵਲੋਂ ਘਿਰੋਂ ਲਿਜਾ ਕੇ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh