ਆਬੂਧਾਬੀ ਡਰੋਨ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੀਆਂ ਦੇਹਾਂ ਆਈਆਂ ਪੰਜਾਬ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ
Friday, Jan 21, 2022 - 10:26 PM (IST)
ਅੰਮ੍ਰਿਤਸਰ : ਸੰਯੁਕਤ ਅਮੀਰਾਤ (ਯੂ.ਏ. ਈ.) ਦੀ ਰਾਜਧਾਨੀ ਆਬੂਧਾਬੀ ਦੇ ਏਅਰਪੋਰਟ ’ਤੇ ਹੋਏ ਡਰੋਨ ਹਮਲੇ ਵਿਚ ਮਾਰੇ ਗਏ ਦੋ ਪੰਜਾਬੀ ਨੌਜਵਾਨਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀਆਂ। ਦੋਵਾਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਪਿੰਡ ਮਹਿਸਾਮਪੁਰ ਖੁਰਦ ਨਿਵਾਸੀ ਹਰਦੀਪ ਸਿੰਘ ਅਤੇ ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਨਾਥੋਕੇ ਦੇ ਹਰਦੇਵ ਸਿੰਘ ਦੇ ਰੂਪ ਵਿਚ ਹੋਈ ਹੈ। ਦੋਵਾਂ ਦੀਆਂ ਦੇਹਾਂ ਨੂੰ ਸਨਮਾਨ ਨਾਲ ਪਰਿਵਾਰਾਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਦੀਆਂ ਦੇਹਾਂ ਲੈਣ ਲਈ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰ ਵਿਰਲਾਪ ਕਰ ਰਹੇ ਸਨ। ਹਵਾਈ ਅੱਡੇ ਵਿਖੇ ਪੁਲਸ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਲੈ ਸਕਦੀ ਹੈ ਇਹ ਫ਼ੈਸਲਾ
18 ਸਾਲ ਦੀ ਉਮਰ ਵਿਚ ਦੁਬਈ ਗਿਆ ਸੀ ਹਰਦੇਵ
ਮ੍ਰਿਤਕ ਹਰਦੇਵ ਦੇ ਭਰਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ 18 ਸਾਲ ਦਾ ਸੀ, ਜਦੋਂ ਦੁਬਈ ਪੈਸੇ ਕਮਾਉਣ ਗਿਆ ਸੀ। ਸਭ ਠੀਕ ਸੀ। ਇੰਨੇ ਸਾਲ ਕੋਈ ਦਿੱਕਤ ਨਹੀਂ ਆਈ ਪਰ ਅਚਾਨਕ ਇਸ ਹਾਦਸੇ ਨੇ ਉਨ੍ਹਾਂ ਦੇ ਭਰਾ ਦੀ ਜਾਨ ਲੈ ਲਈ। ਹਰਦੇਵ ਸਿੰਘ ਵਿਆਹੁਤਾ ਸੀ ਅਤੇ ਉਸ ਦਾ ਇਕ 4 ਸਾਲ ਦਾ ਬੱਚਾ ਹੈ। ਪੂਰਾ ਪਰਿਵਾਰ ਨਾਥੋਕੇ ਪਿੰਡ ਵਿਚ ਹੀ ਰਹਿੰਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਮੁੱਖ ਮੰਤਰੀ ਚਰਨਜੀਤ ਚੰਨੀ
ਚਾਰ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਹਰਦੀਪ ਸਿੰਘ ਦੇ ਭਰਾ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਉਮਰ 26 ਸਾਲ ਸੀ। 8 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਹਰਦੀਪ ਸਿੰਘ ਦੀ ਪਤਨੀ ਕੈਨੇਡਾ ਚਲੀ ਗਈ ਅਤੇ ਉਹ ਖੁਦ ਯੂ. ਏ. ਈ. ਚਲਾ ਗਿਆ ਸੀ। ਯੂ. ਏ. ਈ. ਵਿਚ ਉਹ ਟਾਇਲ ਟੈਂਕਰ ਚਲਾਉਂਦਾ ਸੀ। ਹਰਦੀਪ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿਤਾ ਬਲਵਿੰਦਰ ਸਿੰਘ ਅਤੇ ਮਾਤਾ ਚਰਨਜੀਤ ਕੌਰ ਇਕੱਲੇ ਰਿਹ ਗਏ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਆਪਣੀ ਹੀ ਸਰਕਾਰ ਨੂੰ ਵਿਖਾਈਆਂ ਅੱਖਾਂ, ਦੋ ਟੁੱਕ ’ਚ ਦਿੱਤਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?