ਸੁਨਾਮ : AC ਤੇ LED ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ (ਤਸਵੀਰਾਂ)
Sunday, Apr 25, 2021 - 04:13 PM (IST)
ਸੰਗਰੂਰ (ਹਨੀ ਕੋਹਲੀ, ਬਾਂਸਲ) - ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਖੇ ਪਟਿਆਲਾ ਰੋਡ 'ਤੇ ਬਣੇ ਏ.ਸੀ. ਅਤੇ ਐੱਲ.ਈ.ਡੀ. ਦੇ ਵੱਡੇ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਿਜਲੀ ਦੇ ਉਪਕਰਨਾਂ ਕਾਰਨ ਜਿਵੇਂ ਫ਼ਰਿਜ, ਟੀ.ਵੀ., ਏ. ਸੀ., ਕੂਲਰਾਂ ਆਦਿ ਨਾਲ ਭਰੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਅੱਗ ਲੱਗਣ ਦਾ ਪਤਾ ਲੱਗਣ ’ਤੇ ਮੌਕੇ ’ਤੇ ਮੌਜੂਦ ਵੱਡੀ ਗਿਣਤੀ ’ਚ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਕਰਮਚਾਰੀਆਂ ਨੇ ਪਾਣੀ ਮਾਰ ਕੇ ਬੜੀ ਮੁਸ਼ਕਤ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਦੂਜੇ ਪਾਸੇ ਘਟਨਾ ਸਥਾਨ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀ ਨੇ ਕਿਹਾ ਕਿ ਬਿਜਲੀ ਦੇ ਉਪਕਰਨਾਂ ਨਾਲ ਭਰੇ ਗੋਦਾਮ ’ਚ ਅੱਗ ਕਿਵੇਂ ਲੱਗੀ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਉਨ੍ਹਾਂ ਵਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਾਲਾਤ ਇੰਝ ਜਾਪ ਰਹੇ ਹਨ, ਜਿਵੇਂ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਇਸ ਮੌਕੇ ਸਥਾਨਕ ਐੱਸ.ਡੀ.ਐੱਮ ਮੈਡਮ ਮਨਜੀਤ ਕੌਰ, ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਬਾਜਵਾ, ਨਗਰ ਕੌਂਸਲ ਪ੍ਰਧਾਨ ਸਰਦਾਰ ਨਿਸ਼ਾਨ ਸਿੰਘ ਟੋਨੀ ਅਤੇ ਘਨਸ਼ਾਮ ਕਾਂਸਲ, ਮਾਰਕੀਟ ਕਮੇਟੀ ਚੇਅਰਮੈਨ ਮੁਨੀਸ਼ ਸੋਨੀ ਪੁੱਜੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਅੱਗ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਅਤੇ ਉਹ ਦੁੱਖ ਦੀ ਇਸ ਘੜੀ ’ਚ ਪੀੜਤ ਪਰਿਵਾਰ ਨਾਲ ਖੜ੍ਹੇ ਹਨ
ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਇਸ ਮੌਕੇ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਆਈ.ਟੀ.ਆਈ ਚੌਕ ਵਿੱਚ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ। ਉਹ ਤੁਰੰਤ ਆਪਣੀ ਪੁਲਸ ਨਾਲ ਇਥੇ ਪਹੁੰਚੇ ਅਤੇ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਇੱਥੇ ਆ ਗਈਆਂ। ਉਨ੍ਹਾਂ ਵੱਲੋਂ ਅੱਗ ਬੁਝਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਗਰੂਰ ਤੇ ਹੋਰ ਥਾਵਾਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਾਈਆਂ ਗਈਆਂ ਹਨ, ਕਿਉਂਕਿ ਅੱਗ ਕਾਰਨ ਬਹੁਤ ਨੁਕਸਾਨ ਹੋ ਚੁੱਕਾ ਹੈ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)