ਡੇਰਾ ਬਾਬਾ ਨਾਨਕ ''ਚ ਤਾਇਨਾਤ ਏ. ਐੱਸ. ਆਈ. ਦੀ ਹਾਦਸੇ ''ਚ ਮੌਤ
Monday, Nov 11, 2019 - 11:50 AM (IST)

ਗੁਰਦਾਸਪੁਰ (ਦੀਪਕ) : ਧਾਰੀਵਾਲ ਬਾਈਪਾਸ 'ਤੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਜੀ. ਆਰ. ਪੀ. ਦੇ ਏ. ਐੱਸ. ਆਈ. ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰੇਲਵੇ ਵਿਭਾਗ ਵਿਚ ਏ. ਐੱਸ. ਆਈ. ਦੇ ਅਹੁਦੇ 'ਤੇ ਤਾਇਨਾਤ ਸੁਖਵਿੰਦਰ ਸਿੰਘ ਦੀ ਡੇਰਾ ਬਾਬਾ ਨਾਨਕ ਵਿਚ ਡਿਊਟੀ ਲੱਗੀ ਹੋਈ ਸੀ। ਸੋਮਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਸੁਖਵਿੰਦਰ ਸਿੰਘ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਹਾਦਸਾ ਇੰਨਾ ਭਿਆਨਕ ਸੀ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।