ਪਟਿਆਲੇ ਤੋਂ ਬਾਅਦ ਭੀਖੀ ’ਚ ਵਾਪਰਿਆ ਵੱਡਾ ਹਾਦਸਾ, ਪੰਜ ਲੋਕਾਂ ਦੀ ਮੌਤ

Friday, Oct 15, 2021 - 02:43 PM (IST)

ਪਟਿਆਲੇ ਤੋਂ ਬਾਅਦ ਭੀਖੀ ’ਚ ਵਾਪਰਿਆ ਵੱਡਾ ਹਾਦਸਾ, ਪੰਜ ਲੋਕਾਂ ਦੀ ਮੌਤ

ਭੀਖੀ (ਵੇਦ ਤਾਇਲ) : ਪਿੰਡ ਹਮੀਰਗੜ੍ਹ ਢੈਪਈ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਵਿਖੇ ਸੁਨਾਮ ਵਾਲੇ ਪਾਸਿਓਂ ਆ ਰਹੀ ਮਹਿੰਦਰਾ ਯਾਈਲੋ ਗੱਡੀ ਦੀ ਇਕ ਟਰਾਲੇ ਨਾਲ ਟਕਰਾਉਣ ਕਾਰਨ ਗੱਡੀ ਚਕਨਾਚੂਰ ਹੋ ਗਈ ਅਤੇ ਉਸ ਵਿਚ ਸਵਾਰ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 2 ਲੋਕਾਂ ਨੇ ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਉਕਤ ਲੋਕ ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਦੇ ਵਸਨੀਕ ਸਨ। ਮ੍ਰਿਤਕਾਂ ਵਿਚ 3 ਮਰਦ ਅਤੇ 2 ਔਰਤਾਂ ਦੱਸੀਆਂ ਜਾ ਰਹੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੁਸਹਿਰੇ ਦੇ ਤਿਓਹਾਰ ਮੌਕੇ ਪਟਿਆਲਾ ਨੇੜੇ ਵੱਡਾ ਹਾਦਸਾ, ਪੀ.ਯੂ. ਦੇ ਦੋ ਨੌਜਵਾਨਾਂ ਸਣੇ ਪੰਜ ਦੀ ਮੌਤ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਵੀ ਭਿਆਨਕ ਹਾਦਸਾ ਵਾਪਰਿਆ ਸੀ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਟਰੈਕਟਰ ਟਰਾਲੀ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਤੋਂ ਸ਼ਰਧਾਲੂ ਟਰੈਕਟਰ ਟਰਾਲੀ ’ਤੇ ਮੱਥਾ ਟੇਕ ਕੇ ਪਟਿਆਲਾ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ : ਪੁਲਸ ਨੇ ਸ਼ਮਸ਼ਾਨਘਾਟ ’ਚ ਦੱਬੀ ਬੱਚੇ ਦੀ ਲਾਸ਼ ਨੂੰ ਚਾਰ ਦਿਨ ਬਾਅਦ ਕਢਵਾਇਆ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News