ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 17 ਸਾਲਾ ਇਕਲੌਤੇ ਪੁੱਤ ਦੀ ਮੌਤ

Friday, Dec 24, 2021 - 05:42 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 17 ਸਾਲਾ ਇਕਲੌਤੇ ਪੁੱਤ ਦੀ ਮੌਤ

ਬਰਨਾਲਾ/ਮਹਿਲ ਕਲਾਂ (ਵਿਵੇਕ ਸਿੰਧਵਾਨੀ, ਧਰਮਪਾਲ) : ਸ਼ਗਨ ਪੈਲੇਸ ਮਹਿਲ ਕਲਾਂ ਨਜ਼ਦੀਕ ਕਾਰ ਦੀ ਟੱਕਰ ਵੱਜਣ ਕਾਰਨ ਬੁਲਟ ਮੋਟਰਸਾਈਕਲ ਸਵਾਰ ਮਾਪਿਆਂ ਦੇ ਇਲੌਤੇ ਪੁੱਤਰ ਦੀ ਮੌਤ ਹੋ ਗਈ। ਥਾਣਾ ਮਹਿਲ ਕਲਾਂ ਦੇ ਸਬ-ਇੰਸਪੈਕਟਰ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਜਿੰਦਰ ਸਿੰਘ (17) ਪੁੱਤਰ ਮਨਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਆਪਣੇ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਰਨਾਲਾ ਵੱਲ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਸ਼ਗਨ ਪੈਲੇਸ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਹਰਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਿੱਖੀਵਿੰਡ ਨੇੜੇ ਵਾਪਰਿਆ ਵੱਡਾ ਹਾਦਸਾ, ਬੈਂਕ ਮੈਨੇਜਰ ਸਮੇਤ ਦੋ ਕੁੜੀਆਂ ਦੀ ਮੌਤ

ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਜ਼ਿਕਰਯੋਗ ਹੈ ਕਿ ਕਾਰ ਚਾਲਕ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕਿਸੇ ਵਿਆਹ ਸਮਾਗਮ ’ਚ ਭਾਗ ਲੈਣ ਲਈ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਖ਼ੁਲਾਸਾ, 15 ਦਸੰਬਰ ਤੋਂ ਅੰਮ੍ਰਿਤਸਰ ’ਚ ਸੀ ਮੁਲਜ਼ਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News