ਹਾਦਸੇ ’ਚ ਨਾਬਾਲਿਗ ਲੜਕੇ ਦੀ ਮੌਤ, ਮਾਮਲਾ ਦਰਜ

Wednesday, Jun 12, 2024 - 12:21 PM (IST)

ਹਾਦਸੇ ’ਚ ਨਾਬਾਲਿਗ ਲੜਕੇ ਦੀ ਮੌਤ, ਮਾਮਲਾ ਦਰਜ

ਮੋਗਾ (ਆਜ਼ਾਦ) : ਮੋਗਾ-ਫਿਰੋਜ਼ਪੁਰ ਜੀ.ਟੀ. ਰੋਡ ’ਤੇ ਪਿੰਡ ਦਾਰਾਪੁਰ ਦੇ ਕੋਲ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਹਿਤ (5-6) ਨਿਵਾਸੀ ਪਿੰਡ ਗਾਗੂਪੁਰ ਯੂ.ਪੀ. ਹਾਲ ਪਿੰਡ ਦਾਰਾਪੁਰ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਕਮਲੇਸ਼ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਥਾਣਾ ਸਦਰ ਮੋਗਾ ਵਿਚ ਦਰਜ ਕੀਤਾ ਗਿਆ ਹੈ। 

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਮੋਹਿਤ ਮੇਰੇ ਨਾਲ ਸੜਕ ਪਾਰ ਕਰ ਰਿਹਾ ਸੀ ਤਾਂ ਮੋਗਾ ਸਾਈਡ ਤੋਂ ਇਕ ਨਾਮਲੂਮ ਕਾਰ ਆਈ, ਜਿਸ ਦੇ ਡਰਾਈਵਰ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਉਸ ਦੇ ਲੜਕੇ ਨੂੰ ਫੇਟ ਮਾਰੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਚਾਲਕ ਸਮੇਤ ਭੱਜਣ ਵਿਚ ਸਫਲ ਹੋ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।


author

Gurminder Singh

Content Editor

Related News