ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇਕ ਭਰਾ ਦੀ ਮੌਤ, ਦੂਜੇ ਦੀਆਂ ਕੱਟੀਆਂ ਗਈਆਂ ਲੱਤਾਂ ਤੇ ਬਾਂਹ

Tuesday, Dec 14, 2021 - 07:08 PM (IST)

ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇਕ ਭਰਾ ਦੀ ਮੌਤ, ਦੂਜੇ ਦੀਆਂ ਕੱਟੀਆਂ ਗਈਆਂ ਲੱਤਾਂ ਤੇ ਬਾਂਹ

ਬਟਾਲਾ (ਜ.ਬ., ਯੋਗੀ, ਅਸ਼ਵਨੀ) : ਅੱਜ ਬਟਾਲਾ-ਜਲੰਧਰ ਮੁੱਖ ਮਾਰਗ ’ਤੇ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜੇ ਦੀਆਂ ਲੱਤਾਂ ਅਤੇ ਬਾਂਹ ਕੱਟੀ ਗਈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੁਰਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਖੁਜਾਲਾ ਜੋ ਕਿ ਚੰਡੀਗੜ੍ਹ ਵਿਖੇ ਰੇਲਵੇ ਵਿਭਾਗ ਵਿਚ ਟੀ.ਟੀ. ਦੀ ਨੌਕਰੀ ਕਰਦਾ ਸੀ, ਨੂੰ ਰੇਲ ਗੱਡੀ ’ਤੇ ਚੜ੍ਹਾਉਣ ਲਈ ਇਸ ਦਾ ਭਰਾ ਸੁਖਦੇਵ ਸਿੰਘ ਸਵੇਰ ਸਮੇਂ ਮੋਟਰਸਾਈਕਲ ’ਤੇ ਲੈ ਕੇ ਜਾ ਰਿਹਾ ਸੀ। ਜਦੋਂ ਇਹ ਮਹਿਤਾ ਚੌਕ ਨੇੜੇ ਪਹੁੰਚੇ ਤਾਂ ਬੱਜਰੀ ਨਾਲ ਭਰੇ ਟਿੱਪਰ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਇਹ ਵੀ ਪੜ੍ਹੋ : ਜਲੰਧਰ ਦੇ ਨੈਸ਼ਨਲ ਹਾਈਵੇ ’ਤੇ ਅੱਧੀ ਰਾਤ ਨੂੰ ਨਿਕਲੋ ਤਾਂ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਇਸ ਹਾਦਸੇ ਵਿਚ ਗੁਰਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸੁਖਦੇਵ ਸਿੰਘ ਦੀਆਂ ਦੋਵੇਂ ਲੱਤਾਂ ਅਤੇ ਇਕ ਬਾਂਹ ਟਿੱਪਰ ਹੇਠਾਂ ਆਉਣ ਨਾਲ ਬੁਰੀ ਤਰ੍ਹਾਂ ਕੱਟੀਆਂ ਗਈਆਂ। ਜਿਸ ਨੂੰ ਪਹਿਲਾਂ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ। ਇਥੋਂ ਡਾਕਟਰਾਂ ਨੇ ਇਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਤੁਰੰਤ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਥਾਣਾ ਮਹਿਤਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : 16 ਸਾਲ ਇਨਸਾਫ਼ ਦੀ ਰਾਹ ਤੱਕਦੀ ਰਹੀ ਕੁਲਵੰਤ ਕੌਰ, ਮੌਤ ਦੇ ਕੁੱਝ ਘੰਟਿਆਂ ਬਾਅਦ ਡੀ. ਐੱਸ. ਪੀ. ’ਤੇ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News