ਮੋਟਰਸਾਈਕਲ ''ਤੇ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਛੋਟੇ ਭਰਾ ਦੀ ਮੌਤ

11/29/2017 2:42:04 PM

ਸ਼ੇਰਪੁਰ (ਅਨੀਸ਼) : ਪਿੰਡ ਰਾਮਨਗਰ ਛੰਨਾ ਵਿਖੇ ਵਾਪਰੇ ਸੜਕੀ ਹਾਦਸੇ ਵਿਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ (20) ਸਾਲ ਅਤੇ ਉਸਦਾ ਭਰਾ ਸਨੀ ਸਿੰਘ (22) ਸਾਲ ਵਾਸੀ ਰਾਮਨਗਰ ਛੰਨਾ ਮੋਟਰਸਾਈਕਲ 'ਤੇ ਆਪਣੇ ਘਰ ਵੱਲ ਜਾ ਰਹੇ ਸਨ ਤਾਂ ਪ੍ਰਾਈਵੇਟ ਸਕੂਲ ਕੋਲ ਇਕ ਦੁੱਧ ਵਾਲੀ ਗੱਡੀ ਨੇ ਲਾਪਰਵਾਹੀ ਨਾਲ ਫੇਟ ਮਾਰ ਦਿੱਤੀ।
ਹਾਦਸੇ ਤੋਂ ਬਾਅਦ ਦੋਵਾਂ ਭਰਾਵਾਂ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਜਸਵੀਰ ਸਿੰਘ ਦੀ ਮੌਤ ਹੋ ਗਈ ਅਤੇ ਸਨੀ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸੰਗਰੂਰ ਰੈਫਰ ਕਰ ਦਿੱਤਾ। ਥਾਣਾ ਸ਼ੇਰਪੁਰ ਦੇ ਪੁਲਸ ਮੁਖੀ ਹਰਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਨੀ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਅਣਪਛਾਤੀ ਦੁੱਧ ਵਾਲੀ ਗੱਡੀ ਦੇ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News