ਤੇਜ਼ ਰਫਤਾਰ ਕਾਰ ਦੁਕਾਨ ਦੇ ਥੜੇ ਨਾਲ ਟਕਰਾਈ, ਚਾਲਕ ਦੀ ਮੌਤ

01/05/2019 6:04:52 PM

ਬਠਿੰਡਾ (ਜ.ਬ.) : ਭੱਟੀ ਰੋਡ 'ਤੇ ਤੇਜ਼ ਰਫ਼ਤਾਰ ਕਾਰ ਦੇ ਥੜੇ ਨਾਲ ਟਕਰਾਉਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੋਹੇ ਦੇ ਡਸਟਬੀਨ ਨੂੰ ਤੋੜਦੀ ਹੋਈ ਇਕ ਦੁਕਾਨ ਦੇ ਥੜੇ ਨਾਲ ਟਕਰਾ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਮੁਨੀਸ਼ ਗਰਗ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਹਾਲਤ 'ਚ ਨੌਜਵਾਨ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 
ਸੰਸਥਾ ਵਰਕਰਾਂ ਨੇ ਦੱਸਿਆ ਮ੍ਰਿਤਕ ਨੌਜਵਾਨ ਇਕ ਪਾਰਟੀ ਤੋਂ ਵਾਪਸ ਘਰ ਜਾ ਰਿਹਾ ਸੀ ਅਤੇ ਅਚਾਨਕ ਕਾਰ ਦੇ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਸ਼ਨਾਖਤ ਵਿਕਾਸ ਦੱਤ ਵਾਸੀ ਅਜੀਤ ਰੋਡ ਵਜੋਂ ਹੋਈ ਹੈ।