ਸ੍ਰੀ ਮੁਕਤਸਰ ਸਾਹਿਬ ''ਚ ਭਿਆਨਕ ਹਾਦਸਾ, 2 ਦੀ ਮੌਤ

Saturday, Feb 16, 2019 - 06:47 PM (IST)

ਸ੍ਰੀ ਮੁਕਤਸਰ ਸਾਹਿਬ ''ਚ ਭਿਆਨਕ ਹਾਦਸਾ, 2 ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ 'ਤੇ ਸਥਿਤ ਪਿੰਡ ਭੁੱਲਰ ਨੇਡੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 4-5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

PunjabKesari
ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਦੋਵਾਂ ਕਾਰਾਂ ਦੇ ਪਰਖੱਚੇ ਉੱਡ ਗਏ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News