ਕੈਂਟਰ ਤੇ ਟਰੱਕ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ

Friday, Feb 26, 2021 - 05:29 PM (IST)

ਕੈਂਟਰ ਤੇ ਟਰੱਕ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ

ਗੁਰਾਇਆ (ਮੁਨੀਸ਼)- ਥਾਣੇ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਜਿਥੇ ਇਕ ਕੈਂਟਰ ਵਿਚ ਟਰਾਲਾ ਜਾ ਲੱਗਾ। ਮਿਲੀ ਜਾਣਕਾਰੀ ਅਨੁਸਾਰ PB19E7354 ਨੰਬਰ ਕੈਂਟਰ ਜੋ ਸਰੀਆ ਲੈ ਕੇ ਖੰਨੇ ਤੋਂ ਫਗਵਾੜਾ ਜਾ ਰਿਹਾ ਸੀ ਤਾਂ PB11CF5083 ਨੰਬਰ ਟਰਾਲਾ ਜੋ ਲੁਧਿਆਣਾ ਤੋ ਜੰਮੂ ਵੱਲ ਜਾ ਰਿਹਾ ਸੀ ਵਿਚ ਜਾ ਲੱਗਾ। ਜਿਸ ਵਿਚ ਟਰਾਲਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰਜੀਤ ਸਿੰਘ ਪੁੱਤਰ ਜਵਾਲਾ ਸਿੰਘ ਪਿੰਡ ਲਲਕਲਾ ਉਮਰ ਕਰੀਬ 45 ਸਾਲ ਵੱਜੋ ਹੋਈ ਹੈ। ਜਿਸ ਦਾ ਇਕ 15 ਸਾਲਾ ਲੜਕਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਨੈਸ਼ਨਲ ਹਾਈਵੇ 'ਤੇ ਹਾਦਸਾ ਹੋਇਆ ਹੈ, ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ ਤਾ ਟਰਾਲਾ ਚਾਲਕ ਦੀ ਮੌਤ ਹੋ ਚੁੱਕੀ ਸੀ ਅਤੇ ਕੈਂਟਰ ਦਾ ਡਰਾਈਵਰ ਮੌਕੇ ਤੋਂ ਫਰਾਰ ਸੀ। ਮ੍ਰਿਤਕ ਦੀ ਲਾਸ਼ ਨੂੰ ਫਿਲੌਰ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ ਅਤੇ ਦੋਵਾਂ ਗੱਡੀਆ ਨੂੰ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਦਿੱਤੀ ਜਾਵੇਗੀ।


author

Gurminder Singh

Content Editor

Related News