ਹਾਦਸਾ ਇੰਨਾਂ ਭਿਆਨਕ ਸੀ ਕਿ ਸੀਟ ''ਤੇ ਹੀ ਚਿਪਕ ਗਈ ਲਾਸ਼, ਦੇਖੋ ਖੌਫਨਾਕ ਤਸਵੀਰਾਂ

06/28/2017 11:09:16 AM

ਫਤਿਹਗੜ੍ਹ ਸਾਹਿਬ (ਜਗਦੇਵ)— ਸਰਹਿੰਦ-ਪਟਿਆਲਾ ਮੁੱਖ ਮਾਰਗ 'ਤੇ ਪਿੰਡ ਨੌਲਖਾ ਨੇੜੇ ਇਕ ਕਾਰ ਅਤੇ ਬੱਸ ਦੀ ਟੱਕਰ 'ਚ ਕਾਰ ਡਰਾਈਵਰ ਦੀ ਮੌਤ ਹੋ ਗਈ। ਉਸ ਦੀ ਪਛਾਣ ਜ਼ਿਲਾ ਮਾਨਸਾ ਦੇ ਪਿੰਡ ਬੋਹਾ ਨਿਵਾਸੀ ਸੁਖਜੀਤ ਸਿੰਘ ਦੇ ਤੌਰ 'ਤੇ ਹੋਈ ਹੈ, ਜੋ ਕਿ ਅਜੇ ਪਟਿਆਲਾ 'ਚ ਰਹਿੰਦਾ ਸੀ।


ਜਾਣਕਾਰੀ ਮੁਤਾਬਕ ਸੁਖਜੀਤ ਸਿੰਘ ਆਪਣੀ ਕਾਰ ਤੋਂ ਸਰਹਿੰਦ ਤੋਂ ਪਟਿਆਲਾ ਵਲ ਜਾ ਰਿਹਾ ਸੀ। ਜਦੋਂ ਉਹ ਪਿੰਡ ਨੌਲਖਾ ਨੇੜੇ ਪਹੁੰਚਿਆ ਤਾਂ ਪਟਿਆਲਾ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਆਪਣੇ ਅੱਗੇ ਚੱਲ ਰਹੇ ਵਾਹਨ ਨੂੰ ਓਵਰਟੇਕ ਕਰਦੇ ਹੋਏ ਸੁਖਜੀਤ ਦੀ ਕਾਰ ਨਾਲ ਟਕਰਾ ਗਈ। ਹਾਦਸਾ ਇੰਨਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਬੱਸ ਵੀ ਬੇਕਾਬੂ ਹੋ ਕੇ ਪਲਟ ਗਈ।
ਕਾਰ 'ਚ ਬੁਰੀ ਤਰ੍ਹਾਂ ਨਾਲ ਫਸੇ ਸੁਖਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਮੁੱਲੇਪੁਰ ਦੇ ਮੁਖੀ ਸ਼ਮਸ਼ੇਰ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਲਗਾਤਾਰ ਕੋਸ਼ਿਸ਼ ਤੋਂ ਬਾਅਦ ਲਾਸ਼ ਨੂੰ ਕਾਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਭੇਜ ਦਿੱਤਾ। ਇਸ ਦੌਰਾਨ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਬੱਸ 'ਚ ਸਵਾਰ ਸਾਰੇ ਯਾਤਰੀ ਸਕੁਸ਼ਲ ਦੱਸੇ ਜਾ ਰਹੇ ਹਨ। ਪੁਲਸ ਨੇ ਬੱਸ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।