ਭਿਆਨਕ ਸੜਕ ਹਾਦਸੇ ''ਚ ਇਕ ਦੀ ਮੌਤ

Friday, Feb 05, 2021 - 06:15 PM (IST)

ਭਿਆਨਕ ਸੜਕ ਹਾਦਸੇ ''ਚ ਇਕ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ)- ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਵਾੜਾ ਦਰਾਕਾ ਵਿਖੇ ਇਕ ਕਾਰ ਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋ ਗਈ। ਇਸ ਘਟਨਾ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੇਮ ਸਿੰਘ (31) ਵਾਸੀ ਹਰੀਕੇ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਜਗਨ ਸਿੰਘ ਪੁੱਤਰ ਲਾਲ ਸਿੰਘ ਵਾਸੀ ਹਰੀਕੇ ਕਲਾਂ ਵੱਲੋਂ ਪੁਲਸ ਕੋਲ ਦਰਜ ਕਰਵਾਏ ਬਿਆਨ ਅਨੁਸਾਰ 24 ਜਨਵਰੀ ਨੂੰ ਰਾਤ ਕਰੀਬ 8 ਵਜੇ ਉਸਦਾ ਲੜਕਾ ਮੋਟਰ ਸਾਈਕਲ ਨੰਬਰ ਪੀ.ਬੀ 03 ਐਸ-7102 'ਤੇ ਮੁਕਤਸਰ ਰੋਡ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਮੁਕਤਸਰ ਵੱਲੋਂ ਆਈ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਹ ਜਮੀਨ ’ਤੇ ਡਿੱਗ ਪਿਆ।

ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਸਨੇ ਦੱਸਿਆ ਕਿ ਗੁਰਪ੍ਰੇਮ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਲਿਆਂਦਾ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਲੰਘੀ ਰਾਤ ਉਸਦੀ ਮੌਤ ਹੋ ਗਈ। ਪੁਲਸ ਵੱਲੋਂ ਨਾਮਾਲੂਮ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News