ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Wednesday, Oct 20, 2021 - 05:42 PM (IST)

ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ (ਅਜ਼ਾਦ) : ਜੀ.ਟੀ ਰੋਡ ਬਾਈਪਾਸ ’ਤੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਪਿਆਰਾ ਸਿੰਘ (55) ਨਿਵਾਸੀ ਪਿੰਡ ਚੁੱਪਕੀਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਮੋਗਾ ਵੱਲੋਂ ਗੁਰਦਿੱਤ ਸਿੰਘ ਨਿਵਾਸੀ ਪਿੰਡ ਚੁੱਪਕੀਤੀ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਪਿਆਰਾ ਸਿੰਘ ਜੋ ਪਿੰਡ ਚੁੱਪਕੀਤੀ ਦੇ ਭੱਠੇ ’ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਜਦ ਉਹ ਸਾਈਕਲ ’ਤੇ ਮੋਗਾ ਤੋਂ ਘਰ ਆ ਰਿਹਾ ਸੀ ਤਾਂ ਜੀ.ਟੀ. ਰੋਡ ਬਾਈਪਾਸ ’ਤੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਚਾਲਕ ਨੇ ਉਸਨੂੰ ਟੱਕਰ ਮਾਰੀ, ਜਿਸ ’ਤੇ ਉਹ ਡਿੱਗ ਪਿਆ ਅਤੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ।

ਇਸ ਦੌਰਾਨ ਉਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਵਾਹਨ ਚਾਲਕ ਭੱਜਣ ਵਿਚ ਸਫ਼ਲ ਹੋ ਗਿਆ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਅਣਪਛਾਤੇ ਵ੍ਹੀਕਲ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।


author

Gurminder Singh

Content Editor

Related News