ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ
Tuesday, Nov 06, 2018 - 05:28 PM (IST)

ਰਾਜਪੁਰਾ (ਮਸਤਾਨਾ) : ਜੀ. ਟੀ. ਰੋਡ 'ਤੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸਧਰੌਰ ਵਾਸੀ ਅੰਮ੍ਰਿਤ ਸਿੰਘ ਨੇ ਥਾਣਾ ਸਦਰ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਉਸ ਦਾ ਪਿਤਾ ਹਾਕਮ ਸਿੰਘ ਮੋਟਰਸਾਈਕਲ 'ਤੇ ਜੀ. ਟੀ. ਰੋਡ 'ਤੇ ਜਾ ਰਿਹਾ ਸੀ। ਨੌਗਜਾ ਪੀਰ ਨੇੜੇ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ। ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਪੁਲਸ ਨੇ ਗੱਡੀ ਨੰਬਰ ਦੇ ਆਧਾਰ 'ਤੇ ਅਣਪਛਾਤੇ ਡਰਾਈਵਰ ਖਿਲਾਫ ਧਾਰਾ ਮਾਮਲਾ ਦਰਜ ਕਰ ਲਿਆ ਹੈ।