ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਹਿਲਾਂ ਪੋਤੇ ਤੇ ਫਿਰ ਦਾਦੇ ਨੇ ਤੋੜਿਆ ਦਮ

Tuesday, Aug 17, 2021 - 06:31 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਹਿਲਾਂ ਪੋਤੇ ਤੇ ਫਿਰ ਦਾਦੇ ਨੇ ਤੋੜਿਆ ਦਮ

ਫਰੀਦਕੋਟ (ਜਗਤਾਰ) : ਦੋ ਦਿਨ ਪਹਿਲਾਂ ਨੈਸ਼ਨਲ ਹਾਈਵੇ 54 ’ਤੇ ਸਾਈਕਲ ’ਤੇ ਸਵਾਰ ਦਾਦਾ ਪੋਤਾ ਜਿਨ੍ਹਾਂ ਨੂੰ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਦਰੜ ਦਿੱਤਾ ਸੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਕਾਰ ਭਜਾ ਕੇ ਲੈ ਗਿਆ। ਇਸ ਦੌਰਾਨ ਜ਼ਖਮੀਆਂ ਨੂੰ ਮੈਡੀਕਲ ਹਸਪਤਾਲ਼ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦਿਨ ਪਹਿਲਾਂ ਪੋਤੇ ਦੀ ਮੌਤ ਹੋ ਗਈ ਜਦਕਿ ਅੱਜ ਦਾਦੇ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ’ਚ ਪੁਲਸ ਵੱਲੋਂ ਨਾਮਲੂਮ ਕਾਰ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਮਾਣਾ ’ਚ ਦਿਲ ਕੰਬਾਊ ਵਾਰਦਾਤ, ਅੱਧੀ ਦਰਜਨ ਮੁੰਡਿਆਂ ਵਲੋਂ ਨੌਜਵਾਨ ਦਾ ਭਜਾ-ਭਜਾ ਕੇ ਕਤਲ

ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਚਾਚਾ ਅਤੇ ਉਨ੍ਹਾਂ ਦਾ ਬੇਟਾ ਨਜ਼ਦੀਕ ਦੇ ਪਿੰਡ ਕਿਸੇ ਪ੍ਰੋਗਰਾਮ ’ਚ ਗਏ ਸਨ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਆਪਣੇ ਪਿੰਡ ਵਾਲੇ ਰਾਹ ਨੂੰ ਮੁੜਨ ਲੱਗੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਦਰੜ ਦਿੱਤਾ। ਜਿਨ੍ਹਾਂ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਦੋਸ਼ੀ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਵੀਡੀਓ ਬਣਾ ਰਹੇ 16 ਸਾਲਾ ਮੁੰਡੇ ਦੀ ਗੋਲ਼ੀ ਲੱਗਣ ਕਾਰਣ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

ਇਸ ਮੌਕੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਹਾਦਸੇ ਤੋ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸਦੀ ਕਾਰ ਦਾ ਨੰਬਰ PB 47 ਹੀ ਪੜ੍ਹਿਆ ਜਾ ਸਕਿਆ ਸੀ ਪਰ ਸਾਡੇ ਵੱਲੋਂ ਹਾਈਵੇ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੂਟੇਜ ਖੰਘਾਲੀ ਜਾ ਰਹੀ ਹੈ  ਤਾਂ ਜੋ ਕਾਰ ਚਾਲਕ ਦਾ ਪਤਾ ਲਗਾ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਕੁਵੈਤ ’ਚ ਵਾਪਰੇ ਹਾਦਸੇ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਗੁਰਮੁੱਖ ਸਿੰਘ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News