ਦੋ ਸੜਕ ਹਾਦਸਿਆਂ ''ਚ ਦੋ ਦੀ ਮੌਤ, ਦੋ ਜ਼ਖਮੀ

Friday, Dec 22, 2017 - 05:06 PM (IST)

ਰਾਜਪੁਰਾ (ਮਸਤਾਨਾ, ਹਰਵਿੰਦਰ) : ਰਾਜਪੁਰਾ ਵਿਖੇ ਦੋ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਵਾਸੀ ਬਨੂੜ ਨੇ ਥਾਣਾ ਸ਼ੰਭੂ ਦੀ ਪੁਲਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਸਲਮਾ ਅਤੇ ਬੇਟਾ ਜੋਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਗੁਰਨਾ ਨੇੜੇ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਕਾਰ ਡਰਾਈਵਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਤਿੰਨੇ ਮੈਂਬਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਜੋਨੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਸੇ ਤਰ੍ਹਾਂ ਜ਼ਿਲਾ ਸਿਰਮੌਰ ਹਿਮਾਚਲ ਵਾਸੀ ਰਾਜੇਸ਼ ਕੁਮਾਰ ਨੇ ਥਾਣਾ ਸ਼ੰਭੂ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਉਸ ਦਾ ਜੀਜਾ ਦਵਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਜਨਸੂਆ ਜਾ ਰਿਹਾ ਸੀ ਕਿ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਕਾਰ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਉਕਤ ਦੋਵਾਂ ਹਾਦਸਿਆਂ ਸੰਬੰਧੀ ਮਾਮਲੇ ਦਰਜ ਕਰ ਲਏ ਹਨ।


Related News