ਛੇ ਮਹੀਨੇ ਪਹਿਲਾਂ ਵਿਆਹੇ ਮੁੰਡੇ ਦੀ ਹਾਦਸੇ ''ਚ ਮੌਤ

01/07/2019 5:25:57 PM

ਜਲਾਲਾਬਾਦ (ਨਿਖੰਜ) : ਬੀਤੀ ਦੇਰ ਸ਼ਾਮ ਨੂੰ ਪਿੰਡ ਚੱਕ ਸੈਦੋ ਕੇ ਮੋੜ ਕੋਲ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਲਾਪਜੀਤ ਸਿੰਘ (25) ਪੁੱਤਰ ਪਾਲਾ ਸਿੰਘ ਵਾਸੀ ਚੱਕ ਸੈਦੋ ਕੇ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਆਪਣੇ ਖੇਤ ਤੋਂ ਬੀਤੀ ਦੇਰ ਸ਼ਾਮ ਨੂੰ ਵਾਪਸ ਪਿੰਡ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਚੱਕ ਸੈਦੋ ਕੇ ਮੋੜ ਕੋਲ ਪੁੱਜਾ ਤਾਂ ਸ੍ਰੀ ਮੁਕਤਸਰ ਸਾਹਿਬ ਵਲੋਂ ਆ ਰਹੇ ਟਰਾਲਾ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਬੇਕਾਬੂ ਹੋ ਸੜਕ 'ਤੇ ਡਿੱਗਣ ਨਾਲ ਉਸਦੀ ਮੌਕੇ 'ਤੇ ਮੌਤ ਹੋ ਗਈ। 
ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਚਾਲਕ ਟਰਾਲਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮਿਲਾਪਜੀਤ ਸਿੰਘ ਦਾ ਵਿਆਹ 6 ਮਹੀਨੇ ਪਹਿਲਾਂ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣਾ ਅਮੀਰ ਖਾਸ ਦੇ ਐੱਸ. ਐੱਚ.ੳਓ. ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

Gurminder Singh

This news is Content Editor Gurminder Singh