ਦੋ ਸੜਕ ਹਾਦਸਿਆਂ ’ਚ ਦੋ ਦੀ ਮੌਤ, ਦੋ ਜ਼ਖ਼ਮੀ
Wednesday, Feb 10, 2021 - 04:06 PM (IST)
![ਦੋ ਸੜਕ ਹਾਦਸਿਆਂ ’ਚ ਦੋ ਦੀ ਮੌਤ, ਦੋ ਜ਼ਖ਼ਮੀ](https://static.jagbani.com/multimedia/2020_12image_15_35_192132009accident.jpg)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਉਪਮੰਡਲ ਦੇ ਪਿੰਡ ਮਾਹੂਆਣਾ ਬੋਦਲਾ ਦੇ ਨੇੜੇ ਬੀਤੇ ਦਿਨ ਇਕ ਮੋਟਰਸਾਈਕਲ ਅਤੇ ਅਣਪਛਾਤੇ ਵ੍ਹੀਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਫਾਜ਼ਿਲਕਾ ਉਪਮੰਡਲ ਦੇ ਤਹਿਤ ਮੰਡੀ ਅਰਨੀਵਾਲਾ ਪੁਲਸਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਜਸਵਿੰਦਰ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਧਾਰਾ 279, 304ਏ, 427, 337 ਅਤੇ 338 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਤੋਂ ਇਲਾਵਾ ਪਿੰਡ ਸਲੇਮਸ਼ਾਹ ਦੇ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ। ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਇਸ ਮਾਮਲੇ ’ਚ ਸੁਰਜੀਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਦੇ ਬਿਆਨਾਂ ’ਤੇ ਮਨਜੀਤ ਸਿੰਘ ਵਾਸੀ ਪਿੰਡ ਮਹਾਤਮ ਨਗਰ (ਢੋਲ ਭੈਣੀ) ਦੇ ਖ਼ਿਲਾਫ਼ ਧਾਰਾ 304ਏ, 279, 427 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।