ਭਿਆਨਕ ਹਾਦਸੇ ''ਚ ਮੁਨਸ਼ੀ ਦੀ ਮੌਤ

12/10/2018 3:30:34 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) : ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪੁਲਸ ਨੇ ਕਾਰ ਸਵਾਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਭਾਗਦੀਨ ਪੁੱਤਰ ਫੱਗਣ ਦੀਨ ਵਾਸੀ ਪਿੰਡ ਬਾਰੇਵਾਲਾ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਕਿਹਾ ਕਿ ਉਸ ਦਾ ਭਰਾ ਮੁਨਸ਼ੀ ਖਾਂ (70) ਤੇ ਅਮਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਾਰੇਵਾਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਨੂੰ ਵਾਪਸ ਜਾ ਰਹੇ ਸਨ ਤਾਂ ਅਣਪਛਾਤੇ ਕਾਰ ਸਵਾਰ ਵਿਅਕਤੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੁਨਸ਼ੀ ਖਾਂ ਦੀ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਮੌਤ ਹੋ ਗਈ ਅਤੇ ਅਮਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਕਾਰ ਸਵਾਰ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਹੌਲਦਾਰ ਸੁਖਵਿੰਦਰ ਸਿੰਘ ਕਰ ਰਹੇ ਹਨ।


Related News