ਕਾਰ ਅਤੇ ਸਕੂਟਰੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਦੂਜਾ ਫੱਟੜ
Friday, Dec 20, 2024 - 05:52 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਐਕਸੀਡੈਂਟ ਵਿਚ ਇਕ ਵਿਅਕਤੀ ਦੀ ਮੌਤ ਹੋਣ ’ਤੇ ਅਣਪਛਾਤੇ ਕਾਰ ਡਰਾਈਵਰ ਦੇ ਖਿਲਾਫ ਕੇਸ ਦਰਜ ਕੀਤਾ। ਸ਼ਿਕਾਇਤ ਕਰਤਾ ਵਿਕਾਸ ਸ਼ਰਮਾ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਗੱਜੂਵਾਲਾ ਥਾਣਾ ਟੋਹਾਣਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਮੁਦਈ ਆਪਣੇ ਮਾਸੜ ਅਨਿਲ ਕੁਮਾਰ ਦੇ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਲੋਹਰਾਂ ਗੇਟ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮੁਦਈ ਹੋਰਾਂ ਵਿਚ ਮਾਰੀ ਜੋ ਇਸ ਐਕਸੀਡੈਂਟ ਵਿਚ ਮੁਦਈ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਸ ਦੇ ਮਾਸੜ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ ਵੱਖ ਵੱਖ ਧਾਰਾਵਾਂ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।