ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

05/29/2020 5:39:47 PM

ਸੁਨਾਮ ਉਧਮ ਸਿੰਘ ਵਾਲਾ (ਬਾਂਸਲ) : ਸਥਾਨਕ ਜਾਖ਼ਲ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਪਿੱਛੋਂ ਆ ਰਹੇ ਟਰੱਕ ਵਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਮੌਕੇ 'ਤੇ ਪਹੁੰਚੇ ਅਨਾਜ ਮੰਡੀ ਚੌਕੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਜੋਗਿੰਦਰ ਸਿੰਘ ਸੁਨਾਮ ਤੋਂ ਲਹਿਰਾ ਵੱਲ ਨੂੰ ਜਾ ਰਿਹਾ ਸੀ ਤਾਂ ਜਾਖਲ ਰੋਡ 'ਤੇ ਇਕ ਟਰੱਕ ਪਿੱਛੋਂ ਆ ਰਿਹਾ ਸੀ ਜਿਸ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੌਕੇ 'ਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਟਰੱਕ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh