ਕਾਰ-ਮੋਟਰਸਾਈਕਲ ਹਾਦਸੇ ''ਚ ਪਤਨੀ ਦੀ ਮੌਤ, ਪਤੀ ਜ਼ਖਮੀ
Saturday, Dec 01, 2018 - 04:44 PM (IST)

ਕੋਟਕਪੂਰਾ (ਨਰਿੰਦਰ, ਭਾਵਿਤ) : ਬੀਤੀ ਦੇਰ ਸ਼ਾਮ ਕੋਟਕਪੂਰਾ-ਫਰੀਦਕੋਟ ਸੜਕ 'ਤੇ ਪੈਂਦੇ ਪਿੰਡ ਸੰਧਵਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਸੰਧਵਾਂ ਦਾ ਵਸਨੀਕ ਮੱਖਣ ਸਿੰਘ ਆਪਣੀ ਪਤਨੀ ਮੁਖਤਿਆਰ ਕੌਰ (45) ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ-ਕਾਜ ਤੋਂ ਬਾਅਦ ਆਪਣੇ ਘਰ ਵਾਪਰ ਆ ਰਹੇ ਸਨ ਕਿ ਉਹ ਜਦੋਂ ਪਿੰਡ ਦੇ ਨੇੜੇ ਹੀ ਸਥਿਤ ਪੈਟਰੋਲ ਪੰਪ ਕੋਲ ਪੁੱਜੇ ਤਾਂ ਇਕ ਤੇਜ਼ ਰਫਤਾਰ ਕਾਰ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾਅ ਗਈ। ਇਸ ਹਾਦਸੇ ਵਿਚ ਮੱਖਣ ਸਿੰਘ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਖੁਦ ਮੱਖਣ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਹਾਦਸੇ ਦਾ ਪਤਾ ਲੱਗਣ 'ਤੇ ਪੁੱਜੀ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਪਾਰਟੀ ਨੇ ਮੱਖਣ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਪਹੁੰਚਾਇਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕੀਤੀ।