ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ 2 ਜ਼ਖਮੀ

Monday, Jan 14, 2019 - 12:05 AM (IST)

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ 2 ਜ਼ਖਮੀ

ਸੁਲਤਾਨਪੁਰ ਲੋਧੀ/ਕਪੂਰਥਲਾ, (ਧੀਰ, ਮੱਲ੍ਹੀ)- ਸੁਲਤਾਨਪੁਰ ਲੋਧੀ-ਕਪੂਰਥਲਾ ਬੇਬੇ ਨਾਨਕੀ ਮਾਰਗ 'ਤੇ ਅੱਜ (ਐਤਵਾਰ) ਸਵੇਰੇ ਇਕ ਐਕਟਿਵਾ 'ਤੇ ਮੋਟਰਸਾਈਕਲ 'ਚ ਟੱਕਰ ਹੋਣ 'ਤੇ ਇਕ ਔਰਤ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ।ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਭੁਲਾਣਾ ਏ. ਐੱਸ. ਆਈ. ਲਖਵੀਰ ਸਿੰਘ ਗੋਸਲ ਨੇ ਦੱਸਿਆ ਕਿ ਇਕ ਔਰਤ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਜਾ ਰਹੀ ਸੀ ਤਾਂ ਪਿੰਡ ਭਾਣੋਂ ਲੰਗਾ ਦੇ ਨਜ਼ਦੀਕ ਕਰੀਬ 12:30 ਵਜੇ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਵੱਲੋਂ ਗਲਤ ਦਿਸ਼ਾ ਨਾਲ ਆਉਂਦੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਤੇ ਮੋਟਰਸਾਈਕਲ ਦੇ ਪਰਖਚੇ ਉੱਡ ਗਏ, ਜਿਸ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਸਵਾਰ ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਮੁਹੱਲਾ ਸੰਤਪੁਰਾ ਕਪੂਰਥਲਾ ਵਜੋਂ ਹੋਈ ਹੈ, ਜਦਕਿ ਗੰਭੀਰ ਰੂਪ 'ਚ ਮੋਟਰਸਾਈਕਲ ਸਵਾਰ ਜ਼ਖਮੀਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਏ. ਐੱਸ. ਆਈ. ਲਖਵੀਰ ਸਿੰਘ ਗੋਸਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਦੇ ਮੋਰਚਰੀ 'ਚ ਰੱਖੀ ਗਈ ਹੈ। ਉਨਾਂ ਦੱਸਿਆ ਕਿ ਮ੍ਰਿਤਕ ਜਸਵੀਰ ਕੌਰ ਦੇ ਸਹੁਰੇ ਸੁਰਜੀਤ ਸਿੰਘ ਵਾਸੀ ਸੰਤਪੁਰਾ ਜੋ ਆਪਣੀ ਨੂੰਹ ਜਸਵੀਰ ਕੌਰ ਦੇ ਪਿੱਛੇ ਹੀ ਮੋਟਰਸਾਈਕਲ 'ਤੇ ਆਪਣੇ ਪੋਤਰੇ ਹਰਸਿਮਰ ਦੇ ਨਾਲ ਆ ਰਿਹਾ ਸੀ, ਦੇ ਬਿਆਨਾਂ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਵੱਲੋਂ ਗਸ਼ਤ ਸਾਈਡ ਤੋਂ ਆ ਕੇ ਟੱਕਰ ਮਾਰਨ ਦੇ ਦੋਸ਼ 'ਚ ਉਕਤ ਮੋਟਰਸਾਈਕਲ ਸਵਾਰ ਸੁਖਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬੂਟ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

KamalJeet Singh

Content Editor

Related News