ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 1 ਦੀ ਮੌਤ

Sunday, Jun 02, 2019 - 06:19 PM (IST)

ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 1 ਦੀ ਮੌਤ

ਬਟਾਲਾ (ਬੇਰੀ) : ਐਤਵਾਰ ਸ਼ਾਮ ਸਮੇਂ ਇਕ ਕਾਰ ਦੇ ਸਫੈਦੇ ਨਾਲ ਟਰਕਾਉਣ ਕਾਰਨ ਇਕ ਵਿਅਕਤੀ ਦੀ ਮੌਤ ਗਈ ਜਦਕਿ ਚਾਰ ਬੱਚੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਕ ਕਾਰ ਵਿਚ ਸਵਾਰ ਹੋ ਕੇ ਦਲਬੀਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਅੰਮੋਨੰਗਲ ਪਤਨੀ ਹਰਭਜਨ ਕੌਰ, ਨਰਿੰਦਰ ਕੌਰ ਪਤਨੀ ਗੁਰਲਾਲ ਸਿੰਘ ਵਾਸੀ ਅੰਮੋਨੰਗਲ ਅਤੇ ਦੋ ਬੱਚਿਆਂ ਨਾਲ ਧਾਰਮਿਕ ਅਸਥਾਨ ਤੋਂ ਦਰਸ਼ਨ ਕਰਕੇ ਵਾਪਸ ਘਰ ਪਰਤ ਰਹੇ ਸਨ। ਜਦੋਂ ਉਕਤ ਕਾਰ ਸਵਾਰ ਪਿੰਡ ਖੱਬੇ ਰਾਜਪੂਤਾਂ ਕੋਲ ਪਹੁੰਚੇ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਸਫੈਦੇ ਨਾਲ ਜਾ ਟਕਰਾਈ ਜਿਸਦੇ ਸਿੱਟੇ ਵਜੋਂ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਦਲਬੀਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਤਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।


author

Gurminder Singh

Content Editor

Related News