ਦਿਲ ਕੰਬਾਅ ਦੇਣ ਵਾਲੇ ਹਾਦਸੇ ''ਚ ਪਤੀ ਦੀ ਮੌਤ, ਪਤਨੀ ਜ਼ਖਮੀ

Saturday, Jul 06, 2019 - 05:44 PM (IST)

ਦਿਲ ਕੰਬਾਅ ਦੇਣ ਵਾਲੇ ਹਾਦਸੇ ''ਚ ਪਤੀ ਦੀ ਮੌਤ, ਪਤਨੀ ਜ਼ਖਮੀ

ਬਰਨਾਲਾ (ਪੁਨੀਤ) : ਬਰਨਾਲਾ ਦੇ ਪਿੰਡ ਵਜੀਦਕੇ ਖੁਰਦ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਮੀਰ ਸਿੰਘ ਵਾਸੀ ਸਾਗਰ (ਜ਼ਿਲਾ ਪਟਿਆਲਾ) ਆਪਣੀ ਪਤਨੀ ਪਰਮਜੀਤ ਕੌਰ ਨਾਲ ਆਪਣੀ ਗੱਡੀ 'ਤੇ ਸਵਾਰ ਹੋ ਕੇ ਰਾਏਕੋਟ ਵਾਲੇ ਪਾਸਿਓਂ ਬਰਨਾਲਾ ਵੱਲ ਆ ਰਿਹਾ ਸੀ। ਰਸਤੇ ਵਿਚ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਵਜੀਦਕੇ ਖੁਰਦ ਦੇ ਨਜ਼ਦੀਕ ਗੱਡੀ ਬੇਕਾਬੂ ਹੋ ਕੇ ਦਰੱਖਤ ਵਿਚ ਵੱਜੀ।

ਇਸ ਹਾਦਸੇ ਵਿਚ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਦੌਰਾਨ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੇ ਜ਼ਖ਼ਮੀ ਕਸ਼ਮੀਰ ਸਿੰਘ ਦੀ ਗੰਭੀਰ ਹਾਲਤ ਦੇਖਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿਥੇ ਕਸ਼ਮੀਰ ਸਿੰਘ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ।


author

Gurminder Singh

Content Editor

Related News