ਸੜਕ ਹਾਦਸੇ ਵਿਚ ਇਕ ਦੀ ਮੌਤ

Friday, Nov 20, 2020 - 05:59 PM (IST)

ਸੜਕ ਹਾਦਸੇ ਵਿਚ ਇਕ ਦੀ ਮੌਤ

ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਕਸਬਾ ਲੱਖੋਕੇ ਬਹਿਰਾਮ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ 304-ਏ, 279 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਾਜ ਕੁਮਾਰ ਪੁੱਤਰ ਜੱਸਾ ਰਾਮ ਵਾਸੀ ਪਿੰਡ ਦਿਲਾਰਾਮ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਆਪਣੇ ਪਿਤਾ ਜੱਸ ਰਾਮ (65) ਪੁੱਤਰ ਗੁਲਾਬ ਰਾਮ ਨਾਲ ਪੰਜਾਬ ਐਂਡ ਸਿੰਧ ਬੈਂਕ ਲੱਖੋ ਕੇ ਬਹਿਰਾਮ ਗਏ ਸੀ ਅਤੇ ਉਸ ਨੂੰ ਉਸ ਦਾ ਪਿਤਾ ਕਹਿਣ ਲੱਗਾ ਕਿ ਉਸ ਨੇ ਪਿਸ਼ਾਬ ਕਰਨ ਜਾਣਾ ਹੈ।

ਰਾਜ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਮੋਟਰਸਾਈਕਲ ਫਾਜ਼ਿਲਕਾ ਸਾਈਡ ਤੋਂ ਤੇਜ਼ ਰਫਤਾਰ ਨਾਲ ਆਇਆ ਤੇ ਉਸ ਦੇ ਪਿਤਾ ਵਿਚ ਵੱਜਾ। ਇਸ ਹਾਦਸੇ ਵਿਚ ਉਸ ਦੇ ਪਿਤਾ ਜੱਸਾ ਰਾਮ ਦੇ ਜ਼ਿਆਦਾ ਸੱਟਾਂ ਲੱਗਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ ਤੇ ਮੋਟਰਸਾਈਕਲ ਸਵਾਰ ਵੀ ਜ਼ਖਮੀ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News