ਤੇਜ਼ ਰਫਤਾਰ ਟਰੈਕਟਰ ਨੇ ਸਾਈਕਲ ਸਵਾਰ ਬਜ਼ੁਰਗ ਦਰੜਿਆ, ਮੌਕੇ ''ਤੇ ਮੌਤ

Friday, Apr 26, 2024 - 01:55 PM (IST)

ਤੇਜ਼ ਰਫਤਾਰ ਟਰੈਕਟਰ ਨੇ ਸਾਈਕਲ ਸਵਾਰ ਬਜ਼ੁਰਗ ਦਰੜਿਆ, ਮੌਕੇ ''ਤੇ ਮੌਤ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਦੇ ਨੇੜਲੇ ਪਿੰਡ ਅਵਾਂਖਾ ਵਿਖੇ ਦੇਰ ਰਾਤ ਤੇਜ਼ ਰਫਤਾਰ ਟਰੈਕਟਰ ਟਰਾਲੀ ਸਵਾਰ ਵੱਲੋਂ ਸਾਈਕਲ ਸਵਾਰ ਬਜ਼ੁਰਗ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਬਜ਼ੁਰਗ ਬਹਿਰਾਮਪੁਰ ਰੋਡ ਤੋਂ ਕਣਕ ਦੀ ਬੋਰੀ ਲੱਦ  ਕੇ ਆਪਣੇ ਘਰ ਅਵਾਂਖਾ ਜਾ ਰਿਹਾ ਸੀ ਤਾਂ ਅਚਾਨਕ ਤੇਜ਼ ਰਫਤਾਰ ਟਰੈਕਟਰ ਟਰਾਲੀ ਚਾਲਕ ਨੇ ਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਨਾਲ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਮੌਕੇ 'ਤੇ ਪਹੁੰਚੀ ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਕੇਵਲ ਕ੍ਰਿਸ਼ਨ ਵਾਸੀ ਅਵਾਂਖਾ ਵਜੋਂ ਦੱਸੀ ਗਈ ਹੈ ਜਦਕਿ ਟਰੈਕਟਰ ਚਾਲਕ ਮੌਕੇ ਤੋਂ ਟਰੈਕਟਰ ਟਰਾਲੀ ਛੱਡ ਕੇ ਫਰਾਰ ਹੋਣ ਵਿਚ ਸਫਲ ਹੋ ਗਿਆ। ਉਧਰ ਇਸ ਸੰਬੰਧੀ ਦੀਨਾਨਗਰ ਪੁਲਸ ਨੂੰ ਸੂਚਨਾ ਮਿਲਦੇ ਹੀ ਏ. ਐੱਸ. ਆਈ. ਗੁਰਨਾਮ ਸਿੰਘ ਵੱਲੋਂ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Gurminder Singh

Content Editor

Related News