ਕੋਟਕਪੂਰਾ : ਦਿਲ ਕੰਬਾਅ ਦੇਣ ਵਾਲੇ ਹਾਦਸੇ ''ਚ ਕਾਰ ਦੇ ਉੱਡੇ ਪਰਖੱਚੇ, ਪਿਉ-ਪੁੱਤ ਦੀ ਮੌਤ

Wednesday, Feb 05, 2020 - 06:48 PM (IST)

ਕੋਟਕਪੂਰਾ : ਦਿਲ ਕੰਬਾਅ ਦੇਣ ਵਾਲੇ ਹਾਦਸੇ ''ਚ ਕਾਰ ਦੇ ਉੱਡੇ ਪਰਖੱਚੇ, ਪਿਉ-ਪੁੱਤ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ) : ਸਥਾਨਕ ਸ਼ਹਿਰ ਦੇ ਬਾਹਰਵਾਰ ਲੰਘਦੇ ਨੈਸ਼ਨਲ ਹਾਈਵੇ-15 'ਤੇ ਵਾਪਰੇ ਸੜਕ ਹਾਦਸੇ ਦੌਰਾਨ ਪਿਉ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਦੇ ਵਸਨੀਕ ਸੁਰਿੰਦਰ ਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਇੰਡੀਗੋ ਕਾਰ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਬਠਿੰਡਾ ਆ ਰਹੇ ਸਨ। ਇਸ ਦੌਰਾਨ ਜਦ ਉਹ ਸਥਾਨਕ ਸ਼ਹਿਰ ਦੇ ਬਾਹਰਵਾਰ ਨੈਸ਼ਨਲ ਹਾਈਵੇ ਬਾਈਪਾਸ 'ਤੇ ਸ਼ੇਰੇ ਪੰਜਾਬ ਢਾਬੇ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਸੜਕ ਦੇ ਨਾਲ ਲੱਗੇ ਬੂਟਿਆਂ ਨੂੰ ਪਾਣੀ ਦੇ ਰਹੇ ਇਕ ਟੈਂਕਰ ਦੇ ਪਿਛਲੇ ਪਾਸੇ ਟਕਰਾਅ ਗਈ। 

PunjabKesari

ਇਹ ਹਾਦਸਾ ਇਨਾਂ ਭਿਆਨਕ ਸੀ ਕਿ ਟੈਂਕਰ ਦੇ ਪਿਛਲੇ ਪਾਸੇ ਟਕਰਾਉਣ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵੇਂ ਪਿਉ-ਪੁੱਤਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੈਂਕਰ ਦੇ ਪਿਛਲੇ ਪਾਸੇ ਧੱਸ ਜਾਣ ਕਾਰਨ ਮ੍ਰਿਤਕਾਂ ਦੀਆਂ ਲਾਸ਼ਾਂ ਕਾਰ ਵਿਚ ਬੁਰੀ ਤਰ੍ਹਾਂ ਫਸ ਗਈਆਂ। ਸੂਚਨਾ ਮਿਲਣ 'ਤੇ ਥਾਣਾ ਸਿਟੀ ਦੀ ਪੁਲਸ ਮੌਕੇ 'ਤੇ ਪੁੱਜੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ।


author

Gurminder Singh

Content Editor

Related News