Punjab : ਭਿਆਨਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ, ਘਟਨਾ ਦਾ ਮੰਜ਼ਰ ਦੇਖ ਕੰਬ ਗਏ ਲੋਕ
Friday, Jun 27, 2025 - 04:39 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਕਸਬਾ ਬਾਘਾ ਪੁਰਾਣਾ ਕੋਲ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਕਰੇਟਾ ਗੱਡੀ ਅਤੇ ਮੋਟਰਸਾਈਕਲ ਵਿਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਪਿਤਾ ਬਸੰਤ ਸਿੰਘ (50) ਅਤੇ ਪੁੱਤਰ ਕਰਮਜੀਤ ਸਿੰਘ (25) ਦੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਮੋਟਰਸਾਈਕਲ ਵਿਚ ਤੇਲ ਪਵਾ ਕੇ ਰੋਡ ਉਪਰ ਚੜ੍ਹਨ ਹੀ ਲੱਗੇ ਸਨ ਕਿ ਉਥੋਂ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਦੋਵੇਂ ਪਿਓ-ਪੁੱਤ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਗਏ ਅਤੇ ਥੋੜੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
ਹਾਦਸੇ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e