ਧੁੰਦ ਕਾਰਨ ਵਾਪਰਿਆ ਹਾਦਸਾ, 1 ਨੌਜਵਾਨ ਦੀ ਮੌਤ

Wednesday, Jan 02, 2019 - 05:00 PM (IST)

ਧੁੰਦ ਕਾਰਨ ਵਾਪਰਿਆ ਹਾਦਸਾ, 1 ਨੌਜਵਾਨ ਦੀ ਮੌਤ

ਬਨੂੜ (ਗੁਰਪਾਲ) : ਸੂਬੇ ਵਿਚ ਇੰਨ੍ਹੀਂ ਦਿਨੀਂ ਪੈ ਰਹੀ ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਬੀਤੀ ਰਾਤ ਬਨੂੜ ਬੈਰੀਅਰ ਦੇ ਨੇੜੇ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ 4 ਨੌਜਵਾਨ ਗੰਭੀਰ ਜ਼ਖਮੀ ਹੋ ਗਏ। 
ਜਾਣਕਾਰੀ ਅਨੁਸਾਰ ਬੀਤੀ ਰਾਤ 9 ਕੁ ਵਜੇ ਹਰਿਆਣਾ ਦੇ 3 ਨੌਜਵਾਨ ਕਾਰ ਵਿਚ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਜਾ ਰਹੇ ਸਨ ਜਦੋਂ ਉਹ ਤੇਪਲਾ ਤੋਂ ਬਨੂੜ ਵੱਲ ਆ ਰਹੇ ਸਨ ਤੇ ਬੈਰੀਅਰ ਨੇੜੇ ਪਹੁੰਚੇ ਤਾਂ ਸੰਘਣੀ ਧੁੰਦ ਤੇ ਕਾਰ ਤੇਜ਼ ਰਫ਼ਤਾਰ ਹੋਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਕਾਰ ਡਿਵਾਈਡਰ ਨਾਲ ਟਕਰਾਉਣ 'ਤੇ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਤੇ ਕਾਰ ਸਾਹਮਣੇ ਤੋਂ ਆ ਰਹੇ ਮਟਰਾਂ ਨਾਲ ਭਰੇ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਚਕਨਾਚੂਰ ਹੋ ਗਈ ਤੇ 3 ਕਾਰ ਸਵਾਰ ਤੇ 2 ਕੈਂਟਰ ਸਵਾਰ ਜ਼ਖਮੀ ਹੋ ਗਏ।


author

Gurminder Singh

Content Editor

Related News