ਹਾਦਸੇ ਤੋਂ ਬਾਅਦ ਬੰਦ ਹੋਇਆ ਪੰਜਾਬ ਦਾ ਇਹ ਹਾਈਵੇਅ, ਲੱਗਾ ਲੰਬਾ ਜਾਮ
Friday, Jun 06, 2025 - 01:47 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਇਕ ਟਮਾਟਰ ਪਿਕਅਪ ਗੱਡੀ ਜੋ ਫੁਲੇ ਵਾਲਾ ਤੋਂ ਜਲੰਧਰ ਨੂੰ ਜਾ ਰਹੀ ਸੀ ਦਾ ਅਚਾਨਕ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜਣ ਕਾਰਨ ਸੜਕ 'ਤੇ ਹੀ ਪਲਟ ਗਈ। ਹਾਦਸੇ ਕਾਰਣ ਸੜਕ 'ਤੇ ਟਮਾਟਰ ਖਿੱਲਰ ਗਏ। ਉਸ ਤੋਂ ਬਾਅਦ ਮੋਗਾ ਦੇ ਸਮਾਜ ਸੇਵਾ ਸੋਸਾਇਟੀ ਦੇ ਆਗੂਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਡਰਾਈਵਰ ਨੂੰ ਪਿਕਅਪ ਵਿਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਫਾਇਰ ਬ੍ਰਿਗੇਡ ਦੇ ਸਹਿਯੋਗ ਨਾਲ ਖਿੱਲਰੇ ਹੋਏ ਟਮਾਟਰਾਂ ਨੂੰ ਸੜਕ ਤੋਂ ਸਾਈਡ 'ਤੇ ਕੀਤਾ ਗਿਆ। ਹਾਦਸੇ ਕਾਰਣ ਸੜਕ 'ਤੇ ਲੰਬਾ ਜਾਮ ਲੱਗ ਗਿਆ।
ਇਹ ਵੀ ਪੜ੍ਹੋ : ਪੰਜਾਬ : ਪੁਰਾਣੇ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰ. ਸੀ
ਇਸ ਹਾਦਸੇ ਵਿਚ ਪਿਕਅਪ ਦੀ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਅਤੇ ਸਮਾਜਸੇਵੀ ਸੰਸਥਾ ਦੀ ਮਦਦ ਤੋਂ ਬਾਅਦ ਟ੍ਰੈਫਿਕ ਨੂੰ ਖੁਲਵਾ ਦਿੱਤਾ ਗਿਆ।
ਇਹ ਵੀ ਪੜ੍ਹੋ : ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e