ਭਿਆਨਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਅਤੇ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ

Sunday, Jan 17, 2021 - 05:47 PM (IST)

ਭਿਆਨਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਅਤੇ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸੰਧੂ ਕਾਲੋਨੀ ਕੋਲ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਮ੍ਰਿਤਕ ਦੀ ਪਤਨੀ ਅਤੇ ਇਕ ਹੋਰ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੰਧੂ ਕਾਲੋਨੀ ਗਲੀ ਨੰਬਰ 2 ਵਾਸੀ ਸਰਬਜੀਤ ਸਿੰਘ (66) ਪੁੱਤਰ ਟਹਿਲ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਦੀ ਜਲਾਲਾਬਾਦ ਰੋਡ ਸਥਿਤ ਇਕ ਨਿੱਜੀ ਹਸਪਤਾਲ ਤੋਂ ਦਵਾਈ ਦੁਆਉਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਘਰ ਦੇ ਕੋਲ ਗਲੀ ਦੇ ਮੋੜ ’ਤੇ ਪੁੱਜਿਆ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਸ ਟੱਕਰ ਨਾਲ ਸਰਬਜੀਤ ਸਿੰਘ ਦੀ ਮੌਤ ਹੋ ਗਈ, ਜਦੋਂਕਿ ਉਸਦੀ ਪਤਨੀ ਗੁਰਮੀਤ ਕੌਰ ਅਤੇ ਇਕ ਨੌਜਵਾਨ ਜ਼ਖਮੀ ਹੋ ਗਏ। ਗੁਰਮੀਤ ਕੌਰ ਨੂੰ ਇਲਾਜ ਲਈ ਵਾਪਸ ਜਲਾਲਾਬਾਦ ਰੋਡ ਸਥਿਤ ਨਿੱਜੀ ਹਸਪਤਾਲ ਲਿਆਂਦਾ ਗਿਆ ਹੈ, ਜਦੋਂਕਿ ਨੌਜਵਾਨ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।


author

Gurminder Singh

Content Editor

Related News